17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਦਾ ਫੂਕਿਆ ਪੁਤਲਾ

ਅਜੀਤ ਡੈਸਕ 20-06-2026
ਨਵਾਂਸ਼ਹਿਰ, 19 ਜੂਨ (ਜਸਬੀਰ ਸਿੰਘ ਨੂਰਪੁਰ)-ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਪੰਜਾਬੀਆਂ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀਆਂ ਵਿਰੁੱਧ ਅੱਜ ਸੈਂਕੜੇ ਕਾਂਗਰਸੀ ਵਰਕਰਾਂ ਨੇ ਨਵਾਂਸ਼ਹਿਰ ਵਿਖੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਇਕ ਸਮਾਗਮ ਦੌਰਾਨ ਮਲਹੋਤਰਾ ਨੇ ਪੰਜਾਬੀਆਂ ਨੂੰ ‘ਭਾਵਨਾਤਮਕ ਖੂਨੀ ਮੂਰਖ’ ਕਿਹਾ ਸੀ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਭਾਜਪਾ ਤੇ ਚੰਡੀਗੜ੍ਹ ਭਾਜਪਾ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਇਕ ਰੋਸ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਮਲਹੋਤਰਾ ਨੇ ਸੱਚਮੁੱਚ ਭਾਜਪਾ ਆਗੂਆਂ ਦੀ ਪੰਜਾਬੀਆਂ ਪ੍ਰਤੀ ਡੂੰਘੀ ਨਫ਼ਰਤ ਦਾ ਪਰਦਾਫਾਸ਼ ਕੀਤਾ ਹੈ। ਕਾਂਗਰਸ ਵਰਕਰਾਂ ਨੇ ਪੰਜਾਬ ਭਾਜਪਾ ਆਗੂਆਂ, ਖਾਸ ਕਰਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੁੱਛਿਆ ਕਿ ਉਹ ਮਲਹੋਤਰਾ ਦੀਆਂ ਪੰਜਾਬੀਆਂ ਬਾਰੇ ਟਿੱਪਣੀਆਂ ਨਾਲ ਸਹਿਮਤ ਹਨ, ਜਿਨ੍ਹਾਂ ਵਿਚ ਉਹ ਖੁਦ ਵੀ ਸ਼ਾਮਿਲ ਹਨ। ਇਸ ਦੌਰਾਨ, ਕਾਂਗਰਸੀ ਵਰਕਰਾਂ ਨੇ ਭਾਜਪਾ ਆਗੂ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਤੇ ਆਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦੱਲ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਲਵਿੰਦਰ ਭੂੰਬਲਾ ਮੀਤ ਪ੍ਰਧਾਨ ਡੀ.ਸੀ.ਸੀ, �ਂਕਾਰ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ, ਸੁਭਾਸ਼ ਕੁਮਾਰ ਸਰਪੰਚ, ਹਰਭਜਨ ਸਿੰਘ ਭਰੌਲੀ, ਰਾਜ ਕੁਮਾਰ, ਅਵਤਾਰ ਚੰਦ, ਰਣਜੀਤ ਸਿੰਘ, �ਂਕਾਰ ਸਿੰਘ, ਵਿਵੇਕ ਲੱਧਰ ਯੂਥ ਆਗੂ, ਸੁਨੀਲ ਕੁਮਾਰ, ਵਰਿੰਦਰ ਚੋਪੜਾ, ਅਖਿਲੇਸ਼ ਸ਼ਰਮਾ, ਰਮਨ ਕੁਮਾਰ, ਰਮੇਸ਼ ਕੁਮਾਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜਲ ਸੈਨਾ ਦੇ ਸਾਬਕਾ ਸੈਨਿਕਾਂ ਦੀ ਹੋਈ ਵਿਸ਼ੇਸ਼ ਮਿਲਣੀ ਅਗਲੀ ਖ਼ਬਰ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।