17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜਲ ਸੈਨਾ ਦੇ ਸਾਬਕਾ ਸੈਨਿਕਾਂ ਦੀ ਹੋਈ ਵਿਸ਼ੇਸ਼ ਮਿਲਣੀ

ਅਜੀਤ ਡੈਸਕ 20-06-2026
ਨਵਾਂਸ਼ਹਿਰ, 19 ਜੂਨ (ਦੀਦਾਰ ਸਿੰਘ ਸ਼ੇਤਰਾ)-ਵੈਟਰਨਜ਼ ਸਪੋਰਟ ਫੋਰਮ (ਵੀ. ਐਸ. ਐਫ.) ਦੀ ਅਗਵਾਈ ਹੇਠ ਨਵਾਂਸ਼ਹਿਰ ਵਿਖੇ ਜਲ ਸੈਨਾ ਦੇ ਸਾਬਕਾ ਸੈਨਿਕਾਂ ਦੀ ਇਕ ਵਿਸ਼ੇਸ਼ ਮਿਲਣੀ ਦਾ ਪ੍ਰਬੰਧ ਕੀਤਾ। ਸਮਾਗਮ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ‘ਚ ਸਾਬਕਾ ਜਲ ਸੈਨਿਕ, ਵੀਰ ਨਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਨੂੰ ਇਕ ਮੰਚ ‘ਤੇ ਇਕੱਠਿਆਂ ਕਰਕੇ ਆਪਸੀ ਸਾਂਝ ਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨਾ ਰਿਹਾ। ਸਾਬਕਾ ਪੈਟੀ ਅਫਸਰ ਪਰਮਜੀਤ ਸਿੰਘ ਜਿਹੜੇ ਅੱਜ ਕੱਲ੍ਹ ਬਲਾਚੌਰ ਵਿਖੇ ਮੈਨੇਜਰ ਬੈਂਕ ਆਫ਼ ਇੰਡੀਆ ਵਜੋਂ ਸੇਵਾਵਾਂ ਦੇ ਰਹੇ ਹਨ ਨੇ ਹਾਜ਼ਰੀਨ ਦਾ ਸਵਾਗਤ ਕਰਦਿਆਂ ਇਸ ਇਕੱਠ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਵੱਖ-ਵੱਖ ਸਾਬਕਾ ਸੈਨਿਕਾਂ ਨੇ ਆਪਣੇ ਸੇਵਾਕਾਲ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਲੰਬੇ ਸਮੇਂ ਪਿਛੋਂ ਮਿਲਣ ‘ਤੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਪੈਨਸ਼ਨ, ਸਿਹਤ ਸੇਵਾਵਾਂ, ਈ.ਸੀ.ਐਚ.ਐਸ ਸਹੂਲਤਾਂ, ਕੈਂਟੀਨ ਸੇਵਾਵਾਂ ਅਤੇ ਸਾਬਕਾ ਸੈਨਿਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਬੁਲਾਰਿਆਂ ਨੇ ਆਪਣੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਸੰਬੰਧੀ ਸੁਝਾਅ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨਾਂ ਦਾ ਭਰੋਸਾ ਦਿੱਤਾ। ਇਸ ਮੌਕੇ ਦੇਸ਼ ਦੀ ਸੇਵਾ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਕੱਠ ਵਲੋਂ ਵੀਰ ਨਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਕੋਆਰਡੀਨੇਟਿੰਗ ਟੀਮ ਵਿਚ ਸਾਬਕਾ ਸਬ ਲੈਫਟੀਨੈਂਟ ਦਿਲਾਵਰ ਸਿੰਘ ਕੌਲਗੜ੍ਹ, ਪਰਮਜੀਤ ਸਿੰਘ ਤੇ ਸਾਬਕਾ ਚੀਫ ਪੈਟੀ ਅਫਸਰ ਸੁਰਿੰਦਰ ਪਾਲ (ਮੈਨੇਜਰ ਪੰਜਾਬ ਗ੍ਰਾਮੀਣ ਬੈਂਕ) ਅਤੇ ਸਾਬਕਾ ਪੈਟੀ ਅਫ਼ਸਰ ਨੰਦ ਕਿਸ਼ੋਰ ਬਲਾਚੌਰ ਸ਼ਾਮਿਲ ਸਨ।
ਪਿਛਲੀ ਖ਼ਬਰ ਗੁ: ਸਿੰਘ ਸਭਾ ਨੌਰਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।