12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ

ਅਜੀਤ ਡੈਸਕ 23-06-2026

ਬੰਗਾ, 22 ਜੂਨ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ, ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲਗਾਇਆ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਵੱਧ ਰਹੇ ਤਣਾਅ ਅਤੇ ਜੀਵਨ ਸ਼ੈਲੀ ਵਿਚ ਆ ਰਹੇ ਬਦਲਾਅ ਕਾਰਨ ਮਾਨਸਿਕ ਰੋਗਾਂ ਦਾ ਭਾਰੀ ਵਾਧਾ ਹੋ ਰਿਹਾ ਹੈ। ਇਸ ਲਈ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਇਹ ਕੈਂਪ ਹਸਪਤਾਲ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ। ਇਸ ਮੌਕੇ ਡਾ. ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸਿਰ ਦਰਦ, ਮਾਈਗਰੇਨ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕੰਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਾਨਸਿਕ ਬਿਮਾਰੀਆਂ, ਮਿਰਗੀ ਦੇ ਦੌਰੇ, ਬੱਚਿਆਂ ਦੀ ਪੜ੍ਹਾਈ ਵਿਚ ਕਮਜ਼ੋਰੀ, ਸਰੀਰਕ ਸਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਦਿੱਕਤਾਂ ਸਮੇਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਮਾਨਸਿਕ ਬਿਮਾਰੀਆਂ ਦੇ ਹੱਲ ਲਈ ਮਾਹਿਰ ਡਾਕਟਰ ਤੋਂ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਕੈਂਪ ਵਿਚ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਸੁਰਿੰਦਰ ਸਿੰਘ ਸ਼ਾਹ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਕਰਨ ਛਾਬੜਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਰਬਜੀਤ ਕੌਰ ਡੀ. ਐਨ. ਐਸ., ਜੋਤੀ ਭਾਟੀਆ ਓ. ਪੀ. ਡੀ. ਇੰਚਾਰਜ, ਹਸਪਤਾਲ ਦਾ ਨਰਸਿੰਗ ਤੇ ਸਹਾਇਕ ਸਟਾਫ ਵੀ ਹਾਜ਼ਰ ਸੀ।

ਪਿਛਲੀ ਖ਼ਬਰ ਮਹਾਵੀਰ ਜੈਨ ਯੁਵਕ ਮੰਡਲ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਲੱਖ ਦਾਤਾ ਪੰਜ ਪੀਰ ਚੱਕ ਰਾਮੂੰ ਵਿਖੇ ਮੇਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।