21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ’ਚੋਂ ਵੋਟਰ ਕਾਰਡ ਦੀ ਸ਼ਰਤ ਹਟਾਈ ਜਾਵੇ-ਬਲਦੇਵ ਭਾਰਤੀ

ਅਜੀਤ ਡੈਸਕ 24-06-2026

ਉਸਮਾਨਪੁਰ, 23 ਜੂਨ (ਮਝੂਰ)-ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐਨ. ਐਲ. ਓ) ਦੇ ਕਨਵੀਨਰ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ ਵਿਚੋਂ ਵੋਟਰ ਕਾਰਡ ਦੀ ਸ਼ਰਤ ਹਟਾਈ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਜਨਰਲ ਤੇ ਪੱਛੜੀਆਂ ਜਾਤੀਆਂ ਕੈਟਾਗਰੀ ਦੀਆਂ ਔਰਤਾਂ ਅਤੇ ਲੜਕੀਆਂ ਲਈ 1000/-ਰੁ ਅਤੇ ਅਨੂਸੂਚਿਤ ਜਾਤੀਆਂ ਕੈਟਾਗਰੀ ਔਰਤਾਂ ਅਤੇ ਲੜਕੀਆਂ ਲਈ 1500/- ਰੁ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਸਖੀ ਸਤਿਕਾਰ ਮਹਿਲਾ ਰਾਹੀਂ ਆਂਗਣਵਾੜੀ ਸੈਂਟਰਾਂ ਵਿਚ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਯੋਜਨਾ ਦੀ ਰਜਿਸਟ੍ਰੇਸ਼ਨ ਵੱਡੇ ਪੱਧਰ ’ਤੇ ਹੋ ਰਹੀ ਹੈ ਪਰ ਹਜ਼ਾਰਾਂ ਪਰਿਵਾਰ ਇਸ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਜਾਣ ਕਾਰਨ ਇਸ ਯੋਜਨਾ ਦੀ ਵਿੱਤੀ ਸਹਾਇਤਾ ਨਹੀਂ ਲੈ ਸਕਣਗੇ ਕਿਉਂਕਿ ਉਨ੍ਹਾਂ ਦੇ ਆਧਾਰ ਕਾਰਡਾਂ ਦੇ ਵੇਰਵਿਆਂ ਨਾਲ ਵੋਟਰ ਕਾਰਡਾਂ ਦੇ ਜਨਮ ਮਿਤੀ ਤੇ ਨਾਵਾਂ ਦੇ ਵੇਰਵੇ ਮੇਲ ਨਹੀਂ ਖਾਂਦੇ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀਆਂ ਸਿਰ ਤੋੜ ਕੋਸ਼ਿਸ਼ਾਂ ਦੇ ਬਾਵਜੂਦ ਵੀ ਵੋਟਰ ਕਾਰਡਾਂ ਵਿਚ ਦਰੁਸਤੀ ਨਹੀਂ ਹੋ ਰਹੀ ਕਿਉਂਕਿ ਵੋਟਰ ਕਾਰਡ ਵਿਚ ਦਰੁਸਤੀਆਂ ਕਰਨ ਜਾਂ ਨਵੇਂ ਵੋਟਰ ਕਾਰਡ ਬਣਾਉਣ ਦਾ ਕੰਮ ਪਿਛਲੇ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਹਜ਼ਾਰਾਂ ਲਾਭਪਾਤਰੀਆਂ ਦੇ ਆਧਾਰ ਕਾਰਡ ਵੀ ਅੱਪਡੇਟ ਨਹੀਂ ਹਨ। ਉਨ੍ਹਾਂ ਦੀ ਹੋ ਰਹੀ ਖੱਜਲ ਖ਼ੁਆਰੀ ਕਾਰਨ ਉਹ ਬਹੁਤ ਨਿਰਾਸ਼ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਕਤ ਸਮੱਸਿਆ ਦੇ ਹੱਲ ਲਈ ਵੋਟਰ ਕਾਰਡ ਦੀ ਵਾਧੂ ਸ਼ਰਤ ਨਰਮ ਕੀਤੀ ਜਾਵੇ।

ਪਿਛਲੀ ਖ਼ਬਰ ਦੁਕਾਨਦਾਰਾਂ ਤੇ ਪੁਲਿਸ ਪ੍ਰਸ਼ਾਸਨ ਦੀ ਮੀਟਿੰਗ ਅਗਲੀ ਖ਼ਬਰ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਦਾ ਕੰਮ 80 ਫੀਸਦੀ 30 ਤੱਕ ਮੁਕੰਮਲ ਕਰ ਲਿਆ ਜਾਵੇਗਾ-ਮੁੱਖ ਸੇਵਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।