21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮਾਵਾਂ-ਧੀਆਂ ਸਤਿਕਾਰ ਯੋਗਨਾ ਤਹਿਤ ਬਲਾਚੌਰ ਦੇ ਵਾਰਡ ਨੰਬਰ 8 ਵਿਖੇ ਫਾਰਮ ਭਰਨ ਦੀ ਮੁਹਿੰਮ ਸ਼ੁਰੂ

ਅਜੀਤ ਡੈਸਕ 24-06-2026

ਬਲਾਚੌਰ, 23 ਜੂਨ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਦੇ ਸਤਿਕਾਰ ਵਜੋਂ ਚਲਾਈ ਮੁਹਿਮ ਤਹਿਤ ਬਲਾਚੌਰ ਦੇ ਵਾਰਡ ਨੰਬਰ 8 ਵਿਖੇ ਫਾਰਮ ਭਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੁਲਦੀਪ ਸਿੰਘ ਟੀਟੂ ਹਲਕਾ ਪ੍ਰਧਾਨ ਐਸ. ਸੀ. ਵਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਬਹੁਤ ਹੀ ਸਲਾਘਾਯੋਗ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਜਿਹੜੇ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਲੋਕਾਂ ਦੇ ਪਾਏ ਜਾ ਰਹੇ ਉਤਸ਼ਾਹ ਤੋਂ ਇਹ ਸਾਫ ਜਾਹਰ ਹੈ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਵਾਸੀਆਂ ਦੇ ਸਹਿਯੋਗ ਸਦਕਾ ਫਿਰ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਸੁਪਰਵਾਈਜ਼ਰ ਨੀਲਮ ਕੁਮਾਰੀ, ਆਂਗਣਵਾੜੀ ਵਰਕਰ ਪਰਮਜੀਤ ਕੌਰ, ਮਨਪ੍ਰੀਤ ਮੇਨਕਾ, ਮੀਨਾ ਕੁਮਾਰੀ, ਨਿਰਮਲ ਕੌਰ, ਬਲਜੀਤ ਕੌਰ, ਪੂਨਮ, ਅਮਨਦੀਪ ਕੌਰ, ਅੰਕਿਤਾ, ਸਿਮਰਨਜੀਤ ਕੌਰ, ਰੇਖਾ ਰਾਣੀ ਤੇ ਵਾਰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਮਿਸ਼ਨਰੀ ਪ੍ਰਚਾਰਕ ਸੰਤ ਜੋਗਿੰਦਰ ਪਾਲ ਜੌਹਰੀ ਵਲੋਂ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ-ਸੰਤ ਸੁਰਿ... ਅਗਲੀ ਖ਼ਬਰ ਪਿੰਡ ਮੌਜੋਵਾਲ ਮਜਾਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।