21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪਿੰਡ ਸਹੂੰਗੜਾ ਵਿਖੇ ਰਜਿਸਟਰੇਸ਼ਨ ਸ਼ੁਰੂ

ਅਜੀਤ ਡੈਸਕ 24-06-2026

ਸੜੋਆ, 23 ਜੂਨ (ਹਰਮੇਲ ਸਹੂੰਗੜਾ)-ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਪਿੰਡ ਵਿਚ ਸ਼ੁਰੂ ਕੀਤੀ ਗਈ ਹੈ। ਪਿੰਡ ਸਹੂੰਗੜਾ ਦੇ ਆਂਗਣਵਾੜੀ ਸੈਂਟਰ ਨੰਬਰ ਦੋ ਵਿਚ ਅਮਨਦੀਪ ਕੌਰ ਦੀ ਅਗਵਾਈ ’ਚ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ। ਇਸ ਬਾਰੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਸਰਕਾਰ ਵਲੋਂ ਜਨਰਲ ਕਾਸਟ, ਬੀ. ਸੀ. ਤੇ ਐਸ. ਸੀ. ਵਰਗ ਦੀਆਂ ਔਰਤਾਂ ਨੂੰ ਮਾਣਭੱਤਾ ਦੇ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵਲੋਂ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਸਾਰੇ ਪੂਰੇ ਕਰ ਦਿੱਤੇ ਗਏ ਹਨ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਫਾਰਮਾਂ ਦੀ ਜਾਂਚ ਆਨਲਾਈਨ ਕਰਨਾ ਸਰਕਾਰ ਵਲੋਂ ਇਹ ਡਿਊਟੀ ਲਗਾਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਜੇਕਰ ਇਕ ਪਰਿਵਾਰ ਵਿਚ ਇਕ ਤੋਂ ਵੱਧ ਔਰਤਾਂ ਹਨ ਹਰੇਕ ਔਰਤ ਨੂੰ ਇਸ ਦਾ ਮਾਣ ਭੱਤਾ ਮਿਲੇਗਾ। ਇਸ ਮੌਕੇ ਸਰਪੰਚ ਹਰਭਜਨ ਸਿੰਘ, ‘ਆਪ’ ਬਲਾਕ ਪ੍ਰਧਾਨ ਸਤਨਾਮ ਸਿੰਘ ਸਹੂੰਗੜਾ, ਊਸ਼ਾ ਰਾਣੀ ਪੰਚ, ਨੇਹਾ ਰਾਣੀ, ਪਰਵੀਨ ਕੌਰ, ਕਮਲਜੀਤ ਕੌਰ, ਬਬਲੀ ਤੇ ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਡਾ. ਮੁਖਰਜੀ ਸਿਰਫ਼ ਇਕ ਸਫ਼ਲ ਰਾਜਨੀਤਕ ਆਗੂ ਹੀ ਨਹੀਂ, ਸਗੋਂ ਉੱਚ ਕੋਟੀ ਦੇ ਸਿੱਖਿਆ ਸ਼ਾਸਤਰੀ ਅਤੇ ਰਾਸ਼ਟਰ ਨਿਰਮਾਤਾ ਵੀ ਸਨ-ਸ... ਅਗਲੀ ਖ਼ਬਰ ਮਿਸ਼ਨਰੀ ਪ੍ਰਚਾਰਕ ਸੰਤ ਜੋਗਿੰਦਰ ਪਾਲ ਜੌਹਰੀ ਵਲੋਂ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ-ਸੰਤ ਸੁਰਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।