25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 26-06-2026

ਨਵਾਂਸ਼ਹਿਰ, 25 ਜੂਨ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਚੌਕੀ ਇੰਚਾਰਜ ਜਾਡਲਾ ਸੰਜੀਵ ਕੁਮਾਰ (ਏ. ਐਸ. ਆਈ) ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਚੌਕੀ ਜਾਡਲਾ ਤੋਂ ਨਹਿਰ ਦੇ ਨਾਲ-ਨਾਲ ਲਿੰਕ ਸੜਕ ਤੋਂ ਪਿੰਡ ਸਨਾਵਾਂ ਮੇਨ ਹਾਈ ਵੇ ਰੋਡ ਸਾਈਡ ਨੂੰ ਜਾ ਰਹੇ ਸੀ, ਜਦੋਂ ਪੁਲਿਸ ਪਾਰਟੀ ਨੇੜੇ ਸ਼ਮਸ਼ਾਨ ਘਾਟ ਸਨਾਵਾ ਤੋਂ ਥੋੜਾ ਪਿੱਛੇ ਸੀ ਤਾਂ ਖੱਬੀ ਸਾਈਡ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ’ਤੇ ਉਸ ਨੂੰ ਫੜਨ ਉਪਰੰਤ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਦੀ ਪਹਿਚਾਣ ਅਜੇ ਕੁਮਾਰ ਪੁੱਤਰ ਵਿਨੋਦ ਕੁਮਾਰ, ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ. ਐਚ. ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਭਾਈ ਭੁਪਿੰਦਰ ਸਿੰਘ ਨੇ ਮੈਨੇਜਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।