14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 27-06-2026
ਨਵਾਂਸ਼ਹਿਰ, 26 ਜੂਨ (ਦੀਦਾਰ ਸਿੰਘ ਸ਼ੇਤਰਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕ ਅਹਿਮ ਮਹੀਨਾਵਾਰ ਮੀਟਿੰਗ ਸਥਾਨਕ ਲਿਵਾਸਾ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਧਰਮਜੀਤ ਨੇ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ਦਾ ਵੇਰਵਾ ਸਾਂਝਾ ਕੀਤਾ। ਮੀਟਿੰਗ ਵਿਚ ਜ਼ਿਲ੍ਹੇ ਭਰ ਦੇ ਸਾਰੇ ਬਲਾਕਾਂ ਦੇ ਨੁਮਾਇੰਦਿਆਂ ਤੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਐਸੋਸੀਏਸ਼ਨ ਵਲੋਂ ਬਲਾਚੌਰ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੂੰ ਆਪਣੀਆਂ ਹੱਕੀ ਮੰਗਾਂ ਸੰਬੰਧੀ ਇਕ ਮੰਗ ਪੱਤਰ ਸੌਂਪਿਆ ਗਿਆ ਸੀ। ਉਨ੍ਹਾਂ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ, ਬੀਤੇ ਦਿਨੀਂ ਇਹ ਮੰਗ-ਪੱਤਰ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਖੁਦ ਸੌਂਪਿਆ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਪੰਜਾਬ ਭਰ ਵਿਚ ਸਵੈ-ਰੁਜ਼ਗਾਰ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਵਿਸਥਾਰਪੂਰਵਕ ਜਾਣੂ ਵੀ ਕਰਵਾਇਆ। ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਆਵਾਜ਼ ਨੂੰ ਸਰਕਾਰ ਦੇ ਉੱਚ ਪੱਧਰ ਤੱਕ ਪਹੁੰਚਾਉਣ ਲਈ ਐਸੋਸੀਏਸ਼ਨ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਅਤੇ ਦੂਰ-ਦੁਰਾਡੇ ਦੇ ਪੇਂਡੂ ਖੇਤਰਾਂ ਵਿਚ ਜਿਥੇ ਸਰਕਾਰੀ ਸਿਹਤ ਸਹੂਲਤਾਂ ਦੀ ਕਮੀ ਹੈ, ਉਥੇ ਇਹ ਪ੍ਰੈਕਟੀਸ਼ਨਰ ਲੋਕਾਂ ਨੂੰ 24 ਘੰਟੇ ਮੁੱਢਲੀ ਸਿਹਤ ਸਹਾਇਤਾ ਪ੍ਰਦਾਨ ਕਰ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਜਲਦ ਕੋਈ ਸਥਾਈ ਤੇ ਸਕਾਰਾਤਮਕ ਹੱਲ ਕੱਢਿਆ ਜਾਵੇ, ਤਾਂ ਜੋ ਸਵੈ-ਰੁਜ਼ਗਾਰ ਰਾਹੀਂ ਗੁਜ਼ਾਰਾ ਕਰ ਰਹੇ ਲੱਖਾਂ ਪਰਿਵਾਰਾਂ ਨੂੰ ਬੇਰੁਜ਼ਗਾਰ ਹੋਣ ਤੋਂ ਬਚਾਇਆ ਜਾ ਸਕੇ। ਮੀਟਿੰਗ ਦੌਰਾਨ ਸਾਰੇ ਬਲਾਕਾਂ ਦੇ ਪ੍ਰਧਾਨਾਂ, ਸੈਕਟਰੀਆਂ ਤੇ ਮੈਂਬਰਾਂ ਨੇ ਇਕਸੁਰ ਹੋ ਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਅਤੇ ਆਪਸੀ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਟੇਟ ਮੀਤ ਪ੍ਰਧਾਨ ਦਿਲਦਾਰ ਚਾਹਲ, ਜ਼ਿਲ੍ਹਾ ਵਿੱਤ ਸਕੱਤਰ ਰਾਮਜੀ ਦਾਸ, ਜ਼ਿਲ੍ਹਾ ਚੇਅਰਮੈਨ ਡਾ. ਟੇਕ ਚੰਦ ਸੈਣੀ, ਬਲਾਚੌਰ ਬਲਾਕ ਦੇ ਪ੍ਰਧਾਨ ਤਜਿੰਦਰ ਸਿੰਘ ਜੋਤ, ਸੰਦੀਪ ਜੋਸ਼ੀ, ਕੁਲਬੀਰ ਸਿੰਘ, ਕਸ਼ਮੀਰ, ਪਰਸ਼ੋਤਮ, ਮਨਜੀਤ ਲੱਧੜ, ਦਿਲਬਾਗ, ਵਿਜੇ ਡੇਵਿਡ, ਅਸ਼ੋਕ ਸ਼ਰਮਾ, ਦੇਸ ਰਾਜ, ਬਲਬੀਰ ਸਿੰਘ, ਸੁਖਜ਼ਾਦ ਸਿੰਘ, ਗਿਆਨ ਸਿੰਘ ਮੰਡੇਰ, ਸੱਤਪਾਲ ਸਿੰਘ, ਤਰਸੇਮ, ਬਿਮਲ ਕੈਂਥ, ਕੁਲਵਿੰਦਰ ਸਿੰਘ ਨਾਮਦੇਵ ਅਤੇ ਅਵਤਾਰ ਮੱਲ ਸਮੇਤ ਵੱਡੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਹਾਜ਼ਰ ਸਨ।
ਪਿਛਲੀ ਖ਼ਬਰ ਲੈਮਰਿਨ ਟੈਕ ਯੂਨੀਵਰਸਿਟੀ ਨੇ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਪੰਚ ਸੰਤੋਖ ਸਿੰਘ ਸ਼ਿਵਾਲਿਕ ਦਾ ਸੈਣੀ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਣ ’ਤੇ ਵਿਧਾਇਕਾ ਕਟਾਰੀਆ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।