14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਮਾਣ ਭੱਤਾ ਦੇਣ ਦਾ ਫੈਸਲਾ ਸ਼ਲਾਘਾਯੋਗ-ਕਰਨਵੀਰ ਕਟਾਰੀਆ

ਅਜੀਤ ਡੈਸਕ 27-06-2026
ਬਲਾਚੌਰ, 26 ਜੂਨ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਪੰਜਾਬ ਸਰਕਾਰ ਵਲੋਂ ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਮਾਣ ਭੱਤਾ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਹੋਇਆਂ ਇਸ ਨੂੰ ਪਿੰਡਾਂ ਦੇ ਵਿਕਾਸ ਲਈ ਇਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਕਰਨਵੀਰ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਪਿੰਡਾਂ ਦੇ ਵਿਕਾਸ ਅਤੇ ਪੰਚਾਇਤੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਭੱਤਾ ਦੇਣ ਨਾਲ ਉਨ੍ਹਾਂ ਦਾ ਮਨੋਬਲ ਹੋਰ ਵਧੇਗਾ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅਟਾਲਾ ਮਜਾਰਾ ਵਿਖੇ ਭਰੇ ਫਾਰਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਭਾਗਵਾਨੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।