14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਿਗਮ ਕਮਿਸ਼ਨਰ ਵਲੋਂ ਠੋਸ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਲੋੜ ’ਤੇ ਜ਼ੋਰ

ਅਜੀਤ ਡੈਸਕ 27-06-2026
ਹੁਸ਼ਿਆਰਪੁਰ, 26 ਜੂਨ (ਹਰਪ੍ਰੀਤ ਕੌਰ)-ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਨਿਯਮਾਂ ਤੋਂ ਸ਼ਹਿਰ ਦੇ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਅਦਾਰਿਆਂ ਨਾਲ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਮੀਟਿੰਗ ਕਰਕੇ ਸ਼ਹਿਰ ਅੰਦਰ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਨਿਗਮ ਕਮਿਸ਼ਨਰ ਨੇ ਸੰਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਦਾਰੇ ਅੰਦਰ ਪੈਦਾ ਹੋਣ ਵਾਲੇ ਕੂੜੇ ਦਾ ਨਿਪਟਾਰਾ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮਾਂ ਅਨੁਸਾਰ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੂੜੇ ਦੇ ਨਿਪਟਾਰੇ ਸੰਬੰਧੀ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ। ਕਮਿਸ਼ਨਰ ਨੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵਲੋਂ ਵੀ ਉਕਤ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਇਸ ਮੁਹਿੰਮ ਵਿਚ ਨਗਰ ਨਿਗਮ ਦਾ ਸਾਥ ਦਿੱਤਾ ਜਾਵੇ।
ਪਿਛਲੀ ਖ਼ਬਰ ਭਗਵੰਤ ਮਾਨ ਵਿਰੁੱਧ ਸ੍ਰੀ ਅਕਾਲ ਸਾਹਿਬ ਦੇ ਹੁਕਮਨਾਮੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਦੀ ਮੁਹਿੰਮ ਬੰਗਾ ਤੋਂ ਸ਼ੁਰੂ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅਟਾਲਾ ਮਜਾਰਾ ਵਿਖੇ ਭਰੇ ਫਾਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।