17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੋਟਰਾਂ ਦੀ ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ’ਚ ਸਰਕਾਰ ਪ੍ਰਤੀ ਰੋਹ-ਐਡ. ਬਲਵੰਤ ਸਿੰਘ ਲਾਦੀਆਂ

ਅਜੀਤ ਡੈਸਕ 29-06-2026

ਕਟਾਰੀਆਂ, 28 ਜੂਨ (ਪ੍ਰੇਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਸਾਨਾਂ-ਮਜ਼ਦੂਰਾਂ ਦੀ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਝੋਨੇ ਦੀ ਲੁਆਈ ਸਮੇਂ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਮੋਟਰਾਂ ਦੀ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ, ਪਰ ਸਰਕਾਰ ਦਾ ਇਹ ਵਾਅਦਾ ਸੱਚਾਈ ਤੋਂ ਕੋਹਾਂ ਦੂਰ ਹੈ। ਜਿਸ ਕਾਰਨ ਕਿਸਾਨਾਂ ਅੰਦਰ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਸਾਂ ਹੀ ਕਿਸਾਨਾਂ ਨੂੰ ਰੋਜ਼ਾਨਾ ਮੋਟਰਾਂ ਦੀ ਬਿਜਲੀ ਸਪਲਾਈ 4-5 ਘੰਟੇ ਮਿਲਦੀ ਹੈ। ਐਡਵੋਕੇਟ ਬਲਵੰਤ ਸਿੰਘ ਲਾਦੀਆਂ, ਦਵਿੰਦਰ ਸਿੰਘ ਸੰਧੂ, ਦਰਬਜੀਤ ਸਿੰਘ ਪੂੰਨੀਆ, ਬਲਦੇਵ ਸਿੰਘ ਮਕਸੂਦਪੁਰ, ਮਨਜੀਤ ਸਿੰਘ ਟਾਂਡੀ, ਸੁਖਵਿੰਦਰ ਸੰਧੂ, ਹਰਵਿੰਦਰ ਸਿੰਘ ਬੋਇਲ, ਗੁਰਇਕਬਾਲ ਸਿੰਘ ਜੌਹਲ, ਬਲਦੇਵ ਸਿੰਘ ਸੂੰਢ, ਸੁਰਿੰਦਰ ਸਿੰਘ, ਜੋਗਾ ਸਿੰਘ ਕੰਗਰੌੜ, ਸਾਬਕਾ ਹੈਡਮਾਸਟਰ ਕਿਰਪਾਲ ਸਿੰਘ ਕੰਗਰੌੜ, ਸਰਬਜੀਤ ਸਿੰਘ, ਦਲਜੀਤ ਸਿੰਘ ਘੁੰਮਣ, ਜੱਗਾ ਪਹਿਲਵਾਨ, ਅਮਰੀਕ ਸਿੰਘ, ਸੁਰਿੰਦਰ ਸਿੰਘ ਮਾਨ, ਰਸ਼ਪਾਲ ਸਿੰਘ, ਗੁਰਬਚਨ ਸਿੰਘ, ਸੁਰਿੰਦਰ ਪਾਲ, ਹਰਬੰਸ ਲਾਲ, ਅਮਰਜੀਤ ਸਿੰਘ, ਮੱਖਣ ਸਿੰਘ, ਹਰਜਿੰਦਰ ਸਿੰਘ, ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੋਟਰਾਂ ਦੀ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਤਾਂ ਕਿਸਾਨਾਂ ਵਲੋਂ ਮਜ਼ਬੂਰ ਹੋ ਕੇ 29 ਜੂਨ ਤੋਂ ਟੋਲ ਪਲਾਜ਼ਾ ਬਹਿਰਾਮ ਵਿਖੇ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ।

ਪਿਛਲੀ ਖ਼ਬਰ ਮੁੱਖ ਮੰਤਰੀ ਮਹਿਲਾ ਸਤਿਕਾਰ ਸਕੀਮ ਤਹਿਤ ਪਿੰਡ ਦੌਲਤਪੁਰ ’ਚ ਫਾਰਮ ਭਰਨ ਦੀ ਸ਼ੁਰੂਆਤ ਅਗਲੀ ਖ਼ਬਰ ਸੰਤ ਬਾਬਾ ਖੇਮ ਸਿੰਘ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।