17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਮਹਿਲਾ ਸਤਿਕਾਰ ਸਕੀਮ ਤਹਿਤ ਪਿੰਡ ਦੌਲਤਪੁਰ ’ਚ ਫਾਰਮ ਭਰਨ ਦੀ ਸ਼ੁਰੂਆਤ

ਅਜੀਤ ਡੈਸਕ 29-06-2026

ਜਾਡਲਾ, 28 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਹਿਲਾ ਸਤਿਕਾਰ ਸਕੀਮ ਤਹਿਤ ਪਿੰਡ ਦੌਲਤਪੁਰ ਦੇ ਆਂਗਣਵਾੜੀ ਕੇਂਦਰ ਵਿਚ ਯੋਗ ਮਹਿਲਾਵਾਂ ਦੇ ਫਾਰਮ ਭਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਆਂਗਣਵਾੜੀ ਵਰਕਰ ਪਰਮਜੀਤ ਕੌਰ, ਮੋਨਿਕਾ ਤੇ ਕਵਿਤਾ ਰਾਣੀ ਵਲੋਂ ਮਹਿਲਾਵਾਂ ਦੇ ਫਾਰਮ ਭਰੇ ਗਏ ਅਤੇ ਉਨ੍ਹਾਂ ਨੂੰ ਸਕੀਮ ਸੰਬੰਧੀ ਪੂਰੀ ਜਾਣਕਾਰੀ ਵੀ ਦਿੱਤੀ ਗਈ। ਗੱਲਬਾਤ ਕਰਦਿਆਂ ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਸੀ. ਡੀ. ਪੀ. ਓ. ਦਫ਼ਤਰ ਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਰਹੇ ਹਨ। ਜਿਹੜੀਆਂ ਮਹਿਲਾਵਾਂ ਆਂਗਣਵਾੜੀ ਕੇਂਦਰ ਤੱਕ ਨਹੀਂ ਪਹੁੰਚ ਸਕੀਆਂ, ਉਨ੍ਹਾਂ ਦੇ ਘਰ-ਘਰ ਜਾ ਕੇ ਵੀ ਫਾਰਮ ਭਰੇ ਗਏ, ਜਦਕਿ ਆਂਗਣਵਾੜੀ ਕੇਂਦਰ ਵਿਚ ਆਨਲਾਈਨ ਰਜਿਸਟ੍ਰੇਸ਼ਨ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਆਂਗਣਵਾੜੀ ਕੇਂਦਰ ’ਚ ਵਰਕਰਾਂ ਨਾਲ ਤਾਲਮੇਲ ਕਰਦਿਆਂ ਆਪਣੇ ਫਾਰਮ ਭਰੇ। ਮਹਿਲਾਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਇਹ ਸਕੀਮ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਮਹਿਲਾਵਾਂ ਨੂੰ ਆਰਥਿਕ ਸਹਾਰਾ ਦੇਣ ਵੱਲ ਇਕ ਮਹੱਤਵਪੂਰਨ ਕਦਮ ਹੈ।

ਪਿਛਲੀ ਖ਼ਬਰ ਇਨਸਾਫ਼ ਦੀ ਆਵਾਜ਼ ਜਥੇਬੰਦੀ ਨੇ ਭੁਗਤਾਨ ਨੂੰ ਤੇਜ਼ ਤੇ ਸਰਲ ਬਣਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਮੋਟਰਾਂ ਦੀ ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ’ਚ ਸਰਕਾਰ ਪ੍ਰਤੀ ਰੋਹ-ਐਡ. ਬਲਵੰਤ ਸਿੰਘ ਲਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।