16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਝੁੱਗੀ-ਝੌਂਪੜੀਆਂ ’ਚ ਰਹਿ ਰਹੇ 66 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਅਜੀਤ ਡੈਸਕ 01-07-2026

ਕਾਠਗੜ੍ਹ, 30 ਜੂਨ (ਹਰਸਿਮਰਨ ਜੋਤ ਸਿੰਘ ਕਲੇਰ) - ਸਿਹਤ ਵਿਭਾਗ ਵੱਲੋਂ ਵਿੱਢੀ ਗਈ ਦੇਸ਼-ਵਿਆਪੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਕਾਠਗੜ੍ਹ ਇਲਾਕੇ ਵਿੱਚ ਝੁੱਗੀ-ਝੌਂਪੜੀਆਂ ਵਿੱਚ ਰਹਿ ਰਹੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ। ਜ਼ਿਕਰਯੋਗ ਹੈ ਕਿ ਇਸ ਤਿੰਨ ਰੋਜ਼ਾ ਮੁਹਿੰਮ ਦੇ ਪਹਿਲੇ ਦਿਨ ਨਿਰਧਾਰਿਤ ਸੈਂਟਰਾਂ ’ਤੇ, ਦੂਜੇ ਦਿਨ ਘਰ-ਘਰ (ਡੋਰ-ਟੂ-ਡੋਰ) ਜਾ ਕੇ ਅਤੇ ਤੀਜੇ ਦਿਨ ਵਿਸ਼ੇਸ਼ ਤੌਰ ’ਤੇ ਮਜ਼ਦੂਰਾਂ ਅਤੇ ਪਛੜੇ ਤਬਕੇ ਦੀਆਂ ਝੁੱਗੀ-ਝੌਂਪੜੀਆਂ ਵਿਖੇ ਰਹਿ ਰਹੇ ਬੱਚਿਆਂ ਨੂੰ ਕਵਰ ਕੀਤਾ ਗਿਆ। ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਦੱਸਿਆ ਕਿ ਦੋ ਮੁੱਖ ਸੈਂਟਰ ਕਾਠਗੜ੍ਹ ਅਤੇ ਕੁਲਾਰ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਪਹੁੰਚ ਕਰਕੇ ਝੁੱਗੀਆਂ ਵਿੱਚ ਰਹਿ ਰਹੇ 66 ਬੱਚਿਆਂ ਨੂੰ ਦਵਾਈ ਦੀਆਂ ਬੂੰਦਾਂ ਪਿਲਾਈਆਂ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਬੱਚਾ ਕਿਸੇ ਕਾਰਨ ਕਰਕੇ ਸੈਂਟਰਾਂ ਜਾਂ ਘਰਾਂ ਵਿੱਚ ਦਵਾਈ ਪੀਣ ਤੋਂ ਵਾਂਝਾ ਰਹਿ ਗਿਆ ਸੀ, ਤਾਂ ਟੀਮਾਂ ਨੇ ਖੁਦ ਉਨ੍ਹਾਂ ਤੱਕ ਪਹੁੰਚ ਕਰਕੇ ਕੋਈ ਵੀ ਬੱਚਾ ਵਾਂਝਾ ਨਹੀਂ ਰਹਿਣ ਦਿੱਤਾ। ਇਸ ਮੌਕੇ ਨਿਰਧਾਰਿਤ ਟੀਮ ਵਿੱਚ ਸੁਪਰਵਾਈਜ਼ਰ ਜਸਵਿੰਦਰ ਕੌਰ, ਪਰਵੀਨ ਕੁਮਾਰੀ, ਆਸ਼ਾ ਵਰਕਰ ਸੰਤੋਸ਼ ਰਾਣੀ ਅਤੇ ਕਨਵਲ ਕੁਮਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ 1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਭਾਸ਼ਾ ਵਿਭਾਗ ਨੂੰ ਅਣਗੌਲਿਆਂ ਕਰਨ ’ਤੇ ਚਿੰਤਾ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।