19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੱਖੀ ਤੇ ਸਿਧਾਂਤਕ ਸੋਚ ਸਦਕਾ ਹਰ ਵਰਗ ਦਾ ਪਾਰਟੀ ’ਚ ਵਧ ਰਿਹਾ ਹੈ ਵਿਸ਼ਵਾਸ-ਐਡਵੋਕੇਟ ਪ੍ਰਵੇਸ਼ ਖੋਸਲਾ

ਅਜੀਤ ਡੈਸਕ 01-07-2026

ਪਿੰਡ ਮੰਢਿਆਣੀ ਵਿਖੇ ਬਹੁ ਗਿਣਤੀ ਪਰਿਵਾਰ ਹੋਏ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ
ਬਲਾਚੌਰ, 30 ਜੂਨ (ਨਰੇਸ਼ ਧੌਲ) - ਪੰਜਾਬ ਦੀ ਸਿਆਸਤ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਗ੍ਰਾਫ਼ ਲਗਾਤਾਰ ਉੱਚਾ ਹੁੰਦਾ ਜਾ ਰਿਹਾ ਹੈ। ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਨਿਡਰ, ਸਿਧਾਂਤਕ ਅਤੇ ਪੰਜਾਬ ਪੱਖੀ ਸੋਚ ਵਾਲੀ ਅਗਵਾਈ ਕਾਰਨ ਅੱਜ ਪੰਜਾਬ ਦੇ ਹਰ ਵਰਗ ਦਾ ਵਿਸ਼ਵਾਸ ਇਸ ਪਾਰਟੀ ਵਿੱਚ ਲਗਾਤਾਰ ਵੱਧ ਰਿਹਾ ਹੈ। ਸਮੁੱਚੀ ਲੀਡਰਸ਼ਿਪ ਵੱਲੋਂ ਚਲਾਈ ਜਾ ਰਹੀ ਪੰਥ ਬਚਾਓ, ਪੰਜਾਬ ਬਚਾਓ ਮੁਹਿੰਮ ਨੂੰ ਉਸ ਵੇਲੇ ਹੋਰ ਬੱਲ ਮਿਲਿਆ ਜਦੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤਹਿਸੀਲ ਬਲਾਚੌਰ ਦੇ ਪਿੰਡ ਮੰਢਿਆਣੀ ਵਿਖੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਲ ਹੋ ਰਹੇ ਹਨ। ਇਹ ਸਿਆਸੀ ਉਲਟਫੇਰ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਦੀ ਯੋਗ ਅਗਵਾਈ ਹੇਠ ਹੋਈ ਇੱਕ ਵਿਸ਼ੇਸ਼ ਇਕੱਤਰਤਾ ਦੌਰਾਨ ਹੋਇਆ। ਇਸ ਮੌਕੇ ਐਡਵੋਕੇਟ ਖੋਸਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।ਇਸ ਮੌਕੇ ਬੋਲਦਿਆਂ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਰੂਪ ਵਿੱਚ ਪੰਜਾਬ ਨੂੰ ਇੱਕ ਸੱਚੀ ਅਤੇ ਨਿਡਰ ਅਗਵਾਈ ਮਿਲੀ ਹੈ। ਪਿੰਡ ਮੰਢਿਆਣੀ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਇਕੱਠ ਦੌਰਾਨ ਅਮਰਜੀਤ ਸਿੰਘ, ਜਸਵੀਰ ਸਿੰਘ, ਬਲਪ੍ਰੀਤ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਗੁਰਿੰਦਰ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ, ਸਤਪਾਲ ਤਾਜੋਵਾਲ (ਮੀਤ ਪ੍ਰਧਾਨ), ਸਰਬਜੀਤ ਸਿੰਘ ਮੰਡੇਰ, ਗੁਰਮੁਖ ਸਿੰਘ ਮੰਡੇਰ, ਸਾਬਕਾ ਸਰਪੰਚ ਨਰਾਇਣ ਚੰਦ, ਪਰਮਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਖਾਲਸਾ, ਬਲਵਿੰਦਰ ਸਿੰਘ ਰੱਤੇਵਾਲ, ਗੁਰਮੁਖ ਸਿੰਘ ਖਾਲਸਾ, ਬਲਦੇਵ ਸਿੰਘ ਖੋਸਲਾ, ਰਣਜੀਤ ਸਿੰਘ, ਬਲਵੀਰ ਸਿੰਘ ਸਾਧੜਾ ਅਤੇ ਸੀਤਾ ਰਾਮ ਸਮੇਤ ਵੱਡੀ ਗਿਣਤੀ ’ਚ ਵਰਕਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਕਾਫ਼ਲੇ ਵਿੱਚ ਸ਼ਾਮਲ ਹੋਏ।

ਪਿਛਲੀ ਖ਼ਬਰ ਮਹਿਲਾ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ, ਬੱਚਿਆਂ ਦੀ ਮੌਕੇ ’ਤੇ ਮੌਤ, ਔਰਤ ਨੂੰ ਲੋਕਾਂ ਨੇ ਬਚਾਇਆ ਅਗਲੀ ਖ਼ਬਰ ਨਾ ਸੜਕਾਂ, ਨਾ ਸਿਗਨਲ ਲਾਈਟਾਂ... ਆਖ਼ਿਰ ਕਦੋਂ ਬਦਲੇਗੀ ਸਰਹੱਦੀ ਸ਼ਹਿਰ ਫਿਰੋਜ਼ਪੁਰ ਦੀ ਨੁਹਾਰ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।