26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

100 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਅਜੀਤ ਡੈਸਕ 02-07-2026

ਬੰਗਾ, 1 ਜੁਲਾਈ (ਧਰਮਵੀਰ ਪਾਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਬ-ਡਿਵੀਜ਼ਨ ਬੰਗਾ ਅਧੀਨ ਥਾਣਾ ਸਿਟੀ ਬੰਗਾ ਦੀ ਪੁਲਿਸ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 100.7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਥਾਣਾ ਸਿਟੀ ਬੰਗਾ ਦੇ ਮੁੱਖ ਥਾਣਾ ਅਫਸਰ ਕੇਵਲ ਕ੍ਰਿਸ਼ਨ ਦੀ ਨਿਗਰਾਨੀ ਹੇਠ ਅਡੀਸ਼ਨਲ ਐਸ.ਐਚ.ਓ ਵਿਜੇ ਕੁਮਾਰ ਸ਼ਰਮਾ ਆਪਣੀ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਥਾਂਦੀਆਂ ਤੋਂ ਖਾਲਸਾ ਕਾਲਜ ਕੋਲ ਪੁੱਜੇ ਤਾਂ ਇੱਕ ਵਿਅਕਤੀ ਪੈਦਲ ਆ ਰਿਹਾ ਸੀ ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਇੱਕ ਪਾਰਦਰਸ਼ੀ ਲਿਫਾਫਾ ਘਾਹ-ਫੂਸ ਵਿੱਚ ਸੁੱਟ ਦਿੱਤਾ। ਸ਼ੱਕ ਦੇ ਆਧਾਰ ‘ਤੇ ਵਿਜੇ ਕੁਮਾਰ ਸ਼ਰਮਾ ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਉਸ ਨੇ ਆਪਣਾ ਨਾਮ ਸੁਮਿਤ ਸ਼ਰਮਾ ਪੁੱਤਰ ਅਸ਼ੋਕ ਕੁਮਾਰ ਵਾਸੀ ਮੁਹੱਲਾ ਰਾਜਪੂਤਾਂ ਰਾਹੋਂ, ਥਾਣਾ ਰਾਹੋਂ ਦੱਸਿਆ। ਉਸ ਵੱਲੋਂ ਸੁੱਟੇ ਲਿਫ਼ਾਫੇ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 100.7 ਗ੍ਰਾਮ ਹੈਰੋਇਨ ਬਰਾਮਦ ਹੋਈ।

ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਵਲੋਂ ਜਲੰਧਰ ਵਿਖੇ ਬਲਾਚੌਰ ਦੇ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਹੜ੍ਹਾਂ ਦੀ ਰੋਕਥਾਮ ਸੰਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।