25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸੀਟੂ ਵਲੋਂ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕਰਨ ਦਾ ਸੱਦਾ

ਅਜੀਤ ਡੈਸਕ 02-07-2026

ਨਵਾਂਸ਼ਹਿਰ, 1 ਜੁਲਾਈ (ਦੀਦਾਰ ਸਿੰਘ ਸ਼ੇਤਰਾ)-ਸੀਟੂ ਪੰਜਾਬ ਵਲੋਂ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਤੇ ਸਕੀਮ ਵਰਕਰਾਂ ਦੀ ਸਾਂਝੀ ਕਨਵੈਨਸ਼ਨ ਕ੍ਰਿਸ਼ਨਾ ਜਲੰਧਰ, ਪ੍ਰੇਮ ਜੱਟਪੁਰਾ, ਸੀਮਾ ਰੋਪੜ, ਜਸਵਿੰਦਰ ਸਿੰਘ ਪੱਟੀ ਨਵਾਂਸ਼ਹਿਰ ਦੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਵਿੱਚ ਕੀਤੀ ਗਈ। ਕਨਵੈਨਸ਼ਨ ਦੇ ਮੰਤਵ ਦਾ ਵਿਸਥਾਰਤ ਮਤਾ ਸੀਟੂ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕਾਮਰੇਡ ਮਹਾਂ ਸਿੰਘ ਰੌੜੀ ਨੇ ਪੇਸ਼ ਕੀਤਾ। ਮਤੇ ਵਿੱਚ ਦਰਜ ਮੰਗਾਂ ਜਿਵੇਂ ਕੱਚੇ ਮੁਲਾਜਮ ਪੱਕੇ ਕਰਨਾ, ਮਨਰੇਗਾ ਕਾਨੂੰਨ ਬਹਾਲ ਕਰਨ, ਚਾਰ ਲੇਬਰ ਕੋਡ ਰੱਦ ਕਰਨ ਅਤੇ ਆਦਿ ਮੰਗਾਂ ਲਈ ਸੀਟੂ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕਰਨ ਲਈ ਭਵਿੱਖ ਵਿੱਚ ਲੜਾਈ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਸੀਟੂ ਪੰਜਾਬ ਦੇ ਸੂਬਾਈ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਮੰਗਾਂ ਦੀ ਵਿਆਖਿਆ ਕਰਦੇ ਮਜ਼ਦੂਰਾਂ ਦੇ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਸੂਬਾ ਪੱਧਰ ‘ਤੇ ਚੱਲ ਰਹੇ ਸੰਘਰਸ਼ਾਂ ਦੀ ਵਿਸਥਾਰ ਸਹਿਤ ਰਿਪੋਰਟ ਪੇਸ ਕੀਤੀ। ਉਹਨਾਂ ਨੇ ਮੁਲਾਜ਼ਮਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜਥੇਬੰਦੀਆਂ ਨੂੰ ਮਜ਼ਬੂਤ ਕਰਕੇ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕਰਨ। ਸਾਥੀ ਸ਼ੇਖਰ ਨੇ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਉਹ ਸਰਮਾਏਦਾਰ ਪਾਰਟੀਆਂ ਦੇ ਆਗੂਆਂ ਵਲੋਂ ਮਜ਼ਦੂਰਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਝੀਆਂ ਹਰਕਤਾਂ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਮਜ਼ਦੂਰਾਂ ਦਾ ਸੰਘਰਸ਼ ਚਾਰ ਲੇਬਰ ਕੋਡਾਂ ਨੂੰ ਰੱਦ ਕਰਾਉਣ, ਮਨਰੇਗਾ ਕਾਨੂੰਨ ਬਹਾਲ ਕਰਾਉਣ, ਕੱਚੇ ਮੁਲਾਜਮ ਪੱਕੇ ਕਰਾਉਣ ਅਤੇ ਆਦਿ ਮੰਗਾਂ ਲਈ ਸੰਘਰਸ਼ ਨੂੰ ਜਿੱਤ ਤੱਕ ਲੈ ਕੇ ਜਾਇਆ ਜਾਵੇਗਾ। ਕਨਵੈਨਸ਼ਨ ਨੂੰ ਹੋਰਨਾਂ ਤੋਂ ਇਲਾਵਾ ਪ੍ਰੇਮ ਰੱਕੜ, ਕ੍ਰਿਸ਼ਨਾ ਜਲੰਧਰ, ਸੀਮਾ ਰੋਪੜ, ਪ੍ਰੇਮ ਜੱਟਪੁਰ, ਜਸਕਰਨ ਜਲੰਧਰ, ਲਖਵੀਰ ਕੌਰ, ਸ਼ਿਵ ਕੁਮਾਰ, ਪਰਮਿੰਦਰ ਕੰਗ, ਸਰਬਜੀਤ ਸਿੰਘ, ਜੋਗਿੰਦਰ ਕੌਰ ਹੁਸ਼ਿਆਰਪੁਰ, ਜਸਕਰਨ ਸਿੰਘ, ਜਸਵੀਰ ਸਿੰਘ, ਹਰੇ ਰਾਮ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

ਪਿਛਲੀ ਖ਼ਬਰ ਹੁਣ ਸਰਕਾਰੀ ਕੰਧਾਂ ਨਹੀਂ ਬਣਨਗੀਆਂ ਇਸ਼ਤਿਹਾਰਾਂ ਦਾ ਅੱਡਾ-ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਗਲੀ ਖ਼ਬਰ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਕੀਤੀ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।