31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਹਲਕਾ ਬਲਾਚੌਰ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਐਡਵੋਕੇਟ ਸੰਜੀਵ ਚੇਚੀ ਨੇ ਜਲ ਸਪਲਾਈ ਮੰਤਰੀ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 03-07-2026
ਕਾਠਗੜ੍ਹ , 2 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਬਲਾਚੌਰ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਕਿਲੱਤ ਅਤੇ ਟਿਊਬਵੈੱਲਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੇਚੀ ਵੱਲੋਂ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਹਲਕੇ ਦੇ ਲੋਕਾਂ ਨੂੰ ਪੇਸ਼ ਆ ਰਹੀ ਇਸ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਐਡਵੋਕੇਟ ਚੇਚੀ ਨੇ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਐਡਵੋਕੇਟ ਸੰਜੀਵ ਚੇਚੀ ਨੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਹਲਕੇ ਦੇ ਪਿੰਡ ਹੈਡੋਂ ਬੇਟ, ਟੋਰੋਵਾਲ ਅਤੇ ਬੂਥਗੜ੍ਹ ਸਮੇਤ ਜਿਨ੍ਹਾਂ-ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈੱਲਾਂ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਸਮੱਸਿਆ ਆ ਰਹੀ ਹੈ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਵੀ ਨਵੇਂ ਟਿਊਬਵੈੱਲ ਲਗਾਉਣ ਜਾਂ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਉਸ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ। ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਡਵੋਕੇਟ ਸੰਜੀਵ ਚੇਚੀ ਨੂੰ ਪੂਰਨ ਭਰੋਸਾ ਦਿਵਾਇਆ ਕਿ ਹਲਕਾ ਬਲਾਚੌਰ ਦੇ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਪਿਛਲੀ ਖ਼ਬਰ 2 ਕਿੱਲੋ 12 ਗ੍ਰਾਮ ਹੈਰੋਇਨ, 1 ਦੇਸੀ ਪਿਸਤੌਲ ਤੇ 4 ਜ਼ਿੰਦਾ ਰੌਂਦ ਸਮੇਤ 4 ਕਾਬੂ ਅਗਲੀ ਖ਼ਬਰ ਸੜਕ ਪਾਰ ਕਰਨ ਲੱਗੀ ਐਕਟਿਵਾ ਸਵਾਰ ਲੜਕੀ ਕਾਰ ਨਾਲ ਟਕਰਾਈ, ਲੱਤ ਟੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।