03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਅਜੀਤ ਡੈਸਕ 07-07-2026

ਨਵਾਂਸ਼ਹਿਰ, 6 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਸਮਗਰੀ ਉਪਲਬਧ ਕਰਵਾਉਣ ਦੇ ਮੰਤਵ ਲਈ ਰਾਜ ਪੱਧਰੀ ਨਿਗਰਾਨ ਟੀਮਾਂ ਵਲੋਂ ਸਮੂਹ ਜ਼ਿਲ੍ਹਿਆਂ ਵਿਚ ਖਾਦ ਡੀਲਰਾਂ ਦੀਆਂ ਦੁਕਾਨਾਂ, ਗੋਦਾਮਾਂ ਅਤੇ ਪਲਾਈ ਵੁਡ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਜ਼ਿਲੇ ਅੰਦਰ ਰਾਜ ਪੱਧਰੀ ਟੀਮ ਵੱਲੋਂ ਬਲਾਚੌਰ ਅਤੇ ਜਾਡਲਾ ਵਿਖੇ ਖਾਦ ਵਿਕ੍ਰੇਤਾਵਾਂ ਅਤੇ ਪਲਾਈਵੁਡ ਉਦਯੋਗਿਕ ਇਕਾਈਆਂ ਦੀ ਚੈਕਿੰਗ ਕੀਤੀ ਤੇ ਸੈਂਪਲਿੰਗ ਕਰਵਾਈ ਗਈ। ਟੀਮ ਵਿੱਚ ਡਾ. ਅਮਰੀਕ ਸਿੰਘ ਕੇਨ ਕਮਿਸ਼ਨਰ ਖੇਤੀਬਾੜੀ ਪੰਜਾਬ, ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫ਼ਸਰ, ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ, ਡਾ. ਨੀਤਨ ਖੇਤੀਬਾੜੀ ਅਫਸਰ ਬਲਾਚੌਰ, ਡਾ. ਵਿਜੈ ਮਹੇਸ਼ੀ ਖੇਤੀਬਾੜੀ ਵਿਕਾਸ ਅਫਸਰ ਇਨਫੋ, ਡਾ. ਗੁਰਪ੍ਰੀਤ ਸਿੰਘ ਤੇ ਡਾ. ਜਗਮਨਦੀਪ ਕੌਰ ਸਾਰੇ ਖੇਤੀਬਾੜੀ ਵਿਕਾਸ ਅਫਸਰ ਸ਼ਾਮਿਲ ਸਨ। ਡਾ. ਅਮਰੀਕ ਸਿੰਘ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵੱਧ ਰਹੀ ਹੈ ਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਫੀਡ ਅਤੇ ਪਲਾਈਵੁੱਡ ਇੰਡਸਟਰੀ ਵਿਚ ਸੰਭਵ ਹੈ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਦਯੋਗਿਕ ਇਕਾਈਆਂ ਵਿਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿਚ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ ਮਸ਼ੀਨਾਂ ਵਿਚੋਂ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਫੀਡ ਅਤੇ ਪਲਾਈਵੁੱਡ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਤੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ ‘ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਤੇ ਉਸ ਨੂੰ ਸੀਜ਼ ਕੀਤਾ ਜਾਵੇ। ਇਸ ਮੌਕੇ ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਖ਼ਾਦ ਦੀ ਫਾਲਤੂ ਵਿਕਰੀ ਅਤੇ ਇੰਡਸਟਰੀ ਵਿੱਚ ਕੀਤੀ ਜਾ ਰਹੀ ਗੈਰਕਾਨੂੰਨੀ ਵਰਤੋਂ ਨੂੰ ਬਿਲਕੁਲ ਰੋਕਿਆ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਪਿੰਡ ਚਾਹਲਾਂ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਲਗਾਇਆ ਧਰਨਾ ਅਗਲੀ ਖ਼ਬਰ 53 ਗ੍ਰਾਮ ਚਿੱਟਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।