03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਿੰਡ ਚਾਹਲਾਂ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਲਗਾਇਆ ਧਰਨਾ

ਅਜੀਤ ਡੈਸਕ 07-07-2026

ਬਲਾਚੌਰ, 6 ਜੁਲਾਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਲਗਪਗ 6 ਦਿਨ ਪਹਿਲਾਂ ਸੁੱਧਾ ਮਾਜਰਾ ਦੇ ਨਜ਼ਦੀਕ ਨਹਿਰ ਵਿੱਚ ਡਿੱਗੇ ਨੌਜਵਾਨ ਨਿਖਿਲ ਦਾ ਹਾਲੇ ਤੱਕ ਵੀ ਕੋਈ ਸੁਰਾਗ ਨਹੀਂ ਲੱਗ ਸਕਿਆ ਜਿਸ ਕਾਰਨ ਨਿਖਿਲ ਦੇ ਮਾਤਾ ਪਿਤਾ, ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਮੁੱਚੇ ਪਿੰਡ ਵਾਸੀਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਨਾ ਮਿਲਣ ’ਤੇ ਨਿਖਿਲ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਬਲਾਚੌਰ ਬਾਈਪਾਸ ਕੰਗਣਾ ਪੁਲ ਵਿਖੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਵਿਸ਼ਾਲ ਧਰਨਾ ਲਗਾਇਆ ਗਿਆ। ਉਨ੍ਹਾਂ ਭਾਰੀ ਰੋਸ ਪ੍ਰਗਟਾਉਂਦਿਆਂ ਹੋਇਆਂ ਕਿਹਾ ਕਿ ਨਹਿਰ ਦਾ ਪਾਣੀ ਪੂਰੀ ਤਰਾਂ ਬੰਦ ਕਰਵਾਇਆ ਜਾਵੇ ਤਾਂ ਜੋ ਨਹਿਰ ਵਿੱਚ ਡਿੱਗੇ ਨੌਜਵਾਨ ਨਿਖਿਲ ਨੂੰ ਲੱਭਿਆ ਜਾ ਸਕੇ। ਧਰਨੇ ਦੌਰਾਨ ਵਿਧਾਇਕਾ ਸੰਤੋਸ਼ ਕਟਾਰੀਆ, ਡੀ. ਐਸ. ਪੀ. ਹੇਮੰਤ ਮਲਹੋਤਰਾ, ਐਸ. ਐਚ. ਓ. ਸਦਰ ਬਿਕਰਮ ਸਿੰਘ ਰੌੜੀ ਆਦਿ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਪੂਰਾ ਵਿਸ਼ਵਾਸ ਦਵਾਇਆ ਕਿ ਉਹ ਨਿਖਿਲ ਦੇ ਲੱਭਣ ਵਿੱਚ ਪੂਰਾ ਸਹਿਯੋਗ ਕਰਨਗੇ ਅਤੇ ਨਹਿਰ ਦਾ ਪਾਣੀ ਬੰਦ ਕਰਵਾ ਕੇ ਬਾਰੀਕੀ ਨਾਲ ਜਾਂਚ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੀ 30 ਜੂਨ ਨੂੰ ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਚਾਹਲਾਂ ਦੇ ਤਿੰਨ ਨੌਜਵਾਨ ਬਲਾਚੌਰ ਨੂੰ ਜਾ ਰਹੇ ਸੀ ਕਿ ਮੋਟਰਸਾਈਕਲ ਦਾ ਤੇਲ ਖਤਮ ਹੋਣ ਕਰਕੇ ਪਿੰਡ ਸੁਧਾ ਮਾਜਰਾ ਦੇ ਨਜ਼ਦੀਕ ਉਨ੍ਹਾਂ ਨੂੰ ਰੁਕਣਾ ਪਿਆ। ਇਸ ਦੌਰਾਨ ਨਿਖਿਲ ਫੋਨ ਸੁਣ ਰਿਹਾ ਸੀ ਕਿ ਅਚਾਨਕ ਚੱਕਰ ਆ ਜਾਣ ਕਾਰਨ ਆਪਣਾ ਸੰਤੁਲਨ ਗਵਾ ਕੇ ਨਹਿਰ ਵਿੱਚ ਡਿੱਗ ਗਿਆ ਸੀ ਜਿਸ ਦੀ ਭਾਲ ਕਰਨ ’ਤੇ ਨੌਜਵਾਨ ਨਿਖਿਲ ਦਾ ਹਾਲੇ ਤੱਕ ਕੋਈ ਵੀ ਸੁਰਾਗ ਨਹੀਂ ਲੱਗ ਸਕਿਆ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਭਰੋਸਾ ਦਵਾਉਣ ’ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਨਾਲ ਮੀਟਿੰਗ ਅਗਲੀ ਖ਼ਬਰ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।