03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਉਟਾਲਾ ਪੰਚਾਇਤ ਦਾ ਸਖ਼ਤ ਐਕਸ਼ਨ, ਹੁਣ ਕੰਧਾਂ ’ਤੇ ਬਿਨਾਂ ਮਨਜ਼ੂਰੀ ਇਸ਼ਤਿਹਾਰ ਲਗਾਉਣ ਵਾਲਿਆਂ ਦੀ ਖ਼ੈਰ ਨਹੀਂ

ਅਜੀਤ ਡੈਸਕ 07-07-2026

ਜਾਡਲਾ, 6 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ)- ਪਿੰਡ ਦੀਆਂ ਕੰਧਾਂ ਅਤੇ ਸਰਕਾਰੀ ਥਾਵਾਂ ਨੂੰ ਇਸ਼ਤਿਹਾਰਬਾਜ਼ੀ ਦਾ ਅੱਡਾ ਬਣਾਉਣ ਵਾਲਿਆਂ ਖ਼ਿਲਾਫ਼ ਗ੍ਰਾਮ ਪੰਚਾਇਤ ਉਟਾਲਾ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਪੰਚਾਇਤ ਨੇ ਮਤਾ ਪਾਸ ਕਰਕੇ ਐਲਾਨ ਕੀਤਾ ਹੈ ਕਿ ਹੁਣ ਪਿੰਡ ਅੰਦਰ ਕਿਸੇ ਵੀ ਨਿੱਜੀ, ਸਰਕਾਰੀ ਕੰਧ, ਇਮਾਰਤ ਜਾ ਜਨਤਕ ਸਥਾਨ ‘ਤੇ ਬਿਨਾਂ ਮਨਜ਼ੂਰੀ ਪੋਸਟਰ, ਬੈਨਰ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਇਸ਼ਤਿਹਾਰ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਿੱਧੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਰਪੰਚ ਮਨਦੀਪ ਸਿੰਘ ਉਟਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਚਾਇਤ ਨੇ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਹੈ ਤਾਂ ਜੋ ਪਿੰਡ ਦੀ ਸੁੰਦਰਤਾ ਅਤੇ ਸਫ਼ਾਈ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬਿਨਾਂ ਇਜਾਜ਼ਤ ਇਸ਼ਤਿਹਾਰ ਲਗਾਉਂਦਾ ਪਾਇਆ ਗਿਆ ਤਾਂ ਸਿਰਫ਼ ਇਸ਼ਤਿਹਾਰ ਚਿਪਕਾਉਣ ਵਾਲਾ ਹੀ ਨਹੀਂ, ਸਗੋਂ ਜਿਸ ਕੰਪਨੀ, ਸੰਸਥਾ ਜਾਂ ਵਿਅਕਤੀ ਦਾ ਇਸ਼ਤਿਹਾਰ ਹੋਵੇਗਾ, ਉਸ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਝਲਮਣ ਸਿੰਘ ਪੰਚ, ਨਿਰੰਜਨ ਸਿੰਘ ਪੰਚ, ਰਾਜਕੁਮਾਰ ਪੰਚ, ਮਨਜੀਤ ਸਿੰਘ, ਕਾਲਾ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਵੱਖ-ਵੱਖ ਸੜਕੀ ਹਾਦਸਿਆਂ ’ਚ ਕਾਰਾਂ ਦਾ ਹੋਇਆ ਭਾਰੀ ਨੁਕਸਾਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।