03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਿਰਮਲ ਸਿੰਘ ਨਿੰਮਾ ਭਰਥਲਾ ਬਲਾਚੌਰ ਬਲਾਕ ਯੂਥ ਕਾਂਗਰਸ ਦੇ ਬਣੇ ਪ੍ਰਧਾਨ

ਅਜੀਤ ਡੈਸਕ 08-07-2026

ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕੀਤਾ ਨਿੱਘਾ ਸਵਾਗਤ
ਕਾਠਗੜ੍ਹ, 7 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਨਿਰਮਲ ਸਿੰਘ ਨਿੰਮਾ ਭਰਥਲਾ ਨੂੰ ਬਲਾਚੌਰ ਬਲਾਕ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਅਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਭਰਥਲਾ ਦਾ ਇੱਥੇ ਪਹੁੰਚਣ ’ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਅਤੇ ਸਥਾਨਕ ਨੌਜਵਾਨਾਂ ਵਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਉਚੇਚੇ ਤੌਰ ’ਤੇ ਮਾਣ-ਸਨਮਾਨ ਕੀਤਾ ਗਿਆ। ਇਸ ਉਪਰੰਤ ਨੌਜਵਾਨਾਂ ਦੇ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ ਗਿਆ ਅਤੇ ਇਸ ਨਵੀਂ ਜ਼ਿੰਮੇਵਾਰੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ। ਇਸ ਖਾਸ ਮੌਕੇ ਉਨ੍ਹਾਂ ਦੇ ਨਾਲ ਤਾਇਆ ਚੇਅਰਮੈਨ ਧਰਮਪਾਲ ਭਰਥਲਾ ਉਚੇਚੇ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਨਿੰਮਾ ਦੇ ਨਾਲ ਖੜ੍ਹ ਕੇ ਇਸ ਖੁਸ਼ੀ ਨੂੰ ਸਾਂਝਾ ਕੀਤਾ। ਇਸ ਦੇ ਨਾਲ ਹੀ ਰੋਪੜ੍ਹ ਤੋਂ ਅੱਡਾ ਇੰਚਾਰਜ ਬੋਬੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਵੇਂ ਪ੍ਰਧਾਨ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਟੋਲ ਪਲਾਜ਼ਾ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਿਜੀਟਲ ਵੈਨਾਂ ਨੂੰ ਡਾ. ਸੁੱਖੀ ਵਲੋਂ ਹਰੀ ਝੰਡੀ ਅਗਲੀ ਖ਼ਬਰ ਬਲਾਕ ਸੜੋਆ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਚਾਲੂ ਕਰਨ ਉਠੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।