11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਾਂਗਰਸ ਆਗੂ ਡਾ: ਬਖਸ਼ੀਸ਼ ਸਿੰਘ ਦੇ ਗ੍ਰਹਿ ਵਿਖੇ ਹੋਈ ਸਾਹਿਤਕ ਮੀਟਿੰਗ

ਅਜੀਤ ਡੈਸਕ 13-07-2026

 ਬੰਗਾ, 12 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਦੀ ਸਥਾਨਕ ਰਿਹਾਇਸ਼ ਵਿਖੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰੋ. ਬਲਦੇਵ ਸਿੰਘ ਬੱਲੀ ਅਤੇ ਉੱਘੇ ਸਾਹਿਤਕਾਰ ਨਵਜੇਤ ਗੜ੍ਹਦੀਵਾਲਾ ਵਿਸ਼ੇਸ਼ ਤੌਰ ’ਤੇ ਪੱਜੇ। ਇਸ ਮੁਲਾਕਾਤ ਦੌਰਾਨ ਸਮਾਜਿਕ ਵਿਵਸਥਾ ਅਤੇ ਸਾਹਿਤਕ ਪ੍ਰਭਾਵਾਂ ਬਾਰੇ ਵਿਚਾਰ ਵਟਾਂਦਰਾ ਹੋਇਆ। ਪ੍ਰੋ. ਬਲਦੇਵ ਸਿੰਘ ਬੱਲੀ ਅਤੇ ਨਵਤੇਜ ਗੜ੍ਹਦੀਵਾਲਾ ਨੇ ਕਿਹਾ ਕਿ ਸਾਹਿਤ ਨੇ ਸਦਾ ਸਮਾਜ ਦਾ ਉਸਾਰੂ ਮਾਰਗ ਦਰਸ਼ਨ ਕੀਤਾ ਹੈ। ਸਮਾਜਿਕ ਵਿਵਸਥਾ ਵਿੱਚ ਸੰਤੁਲਨ ਕਾਇਮ ਰੱਖਣ ਲਈ ਸਾਹਿਤਕ ਕਿਰਤਾਂ ਨੇ ਪਹਿਲਾਂ ਤੋਂ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਨੇ ਡਾ. ਬਖਸ਼ੀਸ਼ ਸਿੰਘ ਵਲੋਂ ਸਮਾਜਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਨੇ ਕਿਹਾ ਕਿ ਉਹ ਸਦਾ ਸਾਹਿਤਕਾਰ ਵਰਗ ਲਈ ਸ਼ੁੱਭ ਕਾਮਨਾਵਾਂ ਵਾਲੀ ਭਾਵਨਾ ਰੱਖਦੇ ਹਨ। ਉਹਨਾਂ ਕਿਹਾ ਕਿ ਲੇਖਕ ਵਰਗ ਸਦਾ ਸਮਾਜ ਨੂੰ ਉਸਾਰੂ ਦਿਸ਼ਾ ਪ੍ਰਦਾਨ ਕਰਨ ਲਈ ਮੋਹਰੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਇਸ ਮੌਕੇ ਸਾਬਕਾ ਪੰਚਾਇਤ ਸੰਮਤੀ ਮੈਂਬਰ ਚਮਨ ਲਾਲ ਹੱਪੋਵਾਲ ਅਤੇ ਲੈਬ. ਇੰਚਾਰਜ ਪਰਮਜੀਤ ਕੁਮਾਰ ਝਿੱਕਾ ਵੀ ਸ਼ਾਮਲ ਸਨ।

ਪਿਛਲੀ ਖ਼ਬਰ ਖੇਡ ਸਟੇਡੀਅਮ ਦਾ ਸਮੁੱਚੀ ਪੰਚਾਇਤ ਵੱਲੋਂ ਉਦਘਾਟਨ ਅਗਲੀ ਖ਼ਬਰ ਮੇਜਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।