12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸੱਤ ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 13-07-2026

 ਬਹਿਰਾਮ, 12 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪੁਲਿਸ ਥਾਣਾ ਬਹਿਰਾਮ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਸੱਤ ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਕੀਤੇ। ਏ.ਐਸ.ਆਈ. ਜਸਕਰਨ ਸਿੰਘ ਚੌਂਕੀ ਇੰਚਾਰਜ ਮੇਹਲੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਿੱਚ ਏ.ਐਸ.ਆਈ. ਸੁਰਿੰਦਰ ਪਾਲ, ਏ.ਐਸ.ਆਈ. ਕੁਲਵਿੰਦਰ ਸਿੰਘ, ਕਾਂਸਟੇਬਲ ਚਰਨਜੀਤ ਕੌਰ, ਕਾਂਸਟੇਬਲ ਸੰਦੀਪ ਸਿੰਘ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਜਦੋਂ ਉਹ ਮੇਹਲੀ ਸ਼ਮਸ਼ਾਨਘਾਟ ਕੋਲ ਪਹੁੰਚੇ ਤਾਂ ਕਿਸੇ ਖਾਸ ਮੁਖਬਰ ਦੀ ਇਤਲਾਹ ’ਤੇ ਸੂਚਨਾ ਮਿਲੀ ਕਿ ਮੇਹਲੀ ਸ਼ਮਸ਼ਾਨਘਾਟ ਵਿੱਚ ਤਿੰਨ ਵਿਅਕਤੀ ਕਿਸੇ ਦੀ ਉਡੀਕ ਕਰ ਰਹੇ ਹਨ ਜਦੋਂ ਉਥੇ ਜਾ ਕੇ ਦੇਖਿਆ ਤਾਂ ਤਿੰਨ ਵਿਅਕਤੀ ਕਾਬੂ ਕੀਤੇ ਜਿਨ੍ਹਾਂ ਦੀ ਪਹਿਚਾਣ ਨੀਰਜ ਪੁੱੱਤਰ ਚਰਨ ਦਾਸ, ਓਮ ਪ੍ਰਕਾਸ਼ ਪੁੱਤਰ ਸਤਪਾਲ ਤੇ ਕੁਲਵਿੰਦਰ ਰਾਮ ਪੱਤਰ ਪ੍ਰਕਾਸ਼ ਰਾਮ ਵਾਸੀ ਮੇਹਲੀ ਥਾਣਾ ਬਹਿਰਾਮ ਵਜੋਂ ਹੋਈ ਜਿਨ੍ਹਾਂ ਪਾਸੋ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ ਜਿਨ੍ਹਾਂ ’ਤੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ।

ਪਿਛਲੀ ਖ਼ਬਰ ਡਾ. ਸੁੱਖੀ ਵਲੋਂ ਡਾ. ਅੰਬੇਡਕਰ ਪਾਰਕ ਦਾ ਉਦਘਾਟਨ ਅਗਲੀ ਖ਼ਬਰ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।