04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬਲਾਚੌਰ ਵਿਖੇ ਹੱਕੀ ਮੰਗਾਂ ਨੂੰ ਲੈ ਬਿਜਲੀ ਮੁਲਾਜ਼ਮਾਂ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 15-07-2026

ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ -ਇਕਬਾਲ ਸਿੰਘ ਸਹੋਤਾ
ਬਲਾਚੌਰ, 14 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਾਂਝੇ ਮੰਚ ਦੇ ਸੱਦੇ ‘ਤੇ ਬਿਜਲੀ ਦਫਤਰ ਬਲਾਚੌਰ ਵਿਖੇ ਗੇਟ ਰੈਲੀ ਕੀਤੀ ਗਈ। ਜਿਸਦੀ ਪ੍ਰਧਾਨਗੀ ਇਕਬਾਲ ਸਿੰਘ ਸਹੋਤਾ ਸੂਬਾ ਆਰਗੇਨਾਈਜ਼ਰ ਨੇ ਕੀਤੀ। ਇਸ ਮੌਕੇ ਨਰਿੰਦਰ ਸਿੰਘ, ਰੇਸ਼ਮ ਸਿੰਘ, ਵਿਨੋਦ ਕੁਮਾਰ ਪ੍ਰਧਾਨ ਬਲਾਚੌਰ ਜਸਵਿੰਦਰ ਸਿੰਘ ਬੰਗੜ, ਸਤਨਾਮ ਸਿੰਘ ਸੱਤੂ, ਪਵਿੱਤਰ ਸਿੰਘ, ਸਰਬਜੀਤ ਸਿੰਘ ਭੱਲਾ ਨੇ ਕਿਹਾ ਕਿ ਪਾਵਰਕਾਮ ਦੇ ਪ੍ਰਬੰਧਕ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀਆਂ ਵਾਜਿਬ ਮੰਗਾਂ ਨੂੰ ਅਣਗੌਲਿਆ ਕਰਨ ਦੀ ਘਟੀਆ ਨੀਤੀ ‘ਤੇ ਚੱਲ ਕੇ ਮਸਲਿਆਂ ਨੂੰ ਵੱਟੇ ਖਾਤੇ ਪਾ ਕੇ ਪਾੜੋ ਤੇ ਰਾਜ ਕਰੋ ਵਾਲੀ ਨੀਤੀ ਤਹਿਤ ਮੁਲਜ਼ਮਾਂ ਦੇ ਹਿੱਤਾ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪਾਵਰਕਾਮ ਦੇ ਪ੍ਰਬੰਧਕ ਤੇ ਸਰਕਾਰ ਮੁਲਾਜ਼ਮ ਆਗੂਆਂ ਨਾਲ ਵਾਰ-ਵਾਰ ਮੀਟਿੰਗਾਂ ਦੌਰਾਨ ਮੰਗਾਂ ਸਬੰਧੀ ਸਹਿਮਤੀਆਂ ਕਰਨ ਦੇ ਬਾਵਜੂਦ ਮੰਨੀਆਂ ਹੋਈਆ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਪਾਵਰਕਾਮ ਦੇ ਪ੍ਰਬੰਧਕਾਂ ਤੇ ਸਰਕਾਰ ਨੇ ਸਾਡੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕਾਂ ਖਿਲਾਫ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੁਲਦੀਪ ਸਿੰਘ, ਜਸਪ੍ਰੀਤ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਰਾਏ, ਪਵਨ ਕੁਮਾਰ, ਮੁਕੇਸ਼ ਕੁਮਾਰ, ਰਾਹੁਲ ਭੁੱਟਾ ਅਤੇ ਅਰੁਣ ਕੁਮਾਰ ਤੇ ਹੋਰਨਾਂ ਨੇ ਵੀ ਵਿਚਾਰ ਸਾਂਝੇ ਕੀਤੇ।

ਪਿਛਲੀ ਖ਼ਬਰ ਪੱਤਰਕਾਰਾਂ ਦੀ ਆਪਸੀ ਏਕਤਾ ਹੀ ਸਭ ਤੋਂ ਵੱਡੀ ਤਾਕਤ -ਮਨਜਿੰਦਰ ਸਿੰਘ ਅਗਲੀ ਖ਼ਬਰ ਪਿੰਡ ਖਲਵਾਣਾ ਤੋਂ ਕਿਸਾਨ ਦੇ ਖੇਤਾਂ ’ਚੋਂ ਸਫ਼ੈਦੇ ਦੇ ਦਰੱਖ਼ਤ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।