06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਮਾਜ ਨੂੰ ਗਲਤ ਰਾਹ ਪਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ -ਅਜੇ ਮੰਗੂਪੁਰ

ਅਜੀਤ ਡੈਸਕ 15-07-2026

ਬਲਾਚੌਰ, 14 ਜੁਲਾਈ (ਨਰੇਸ਼ ਧੌਲ)-ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਨਸ਼ਿਆਂ ਖ਼ਿਲਾਫ਼ ਆਪਣੇ ਹਮਾਇਤੀਆਂ ਨਾਲ ਇੱਕਜੁਟਤਾ ਪ੍ਰਗਟਾਉਂਦਿਆਂ ਸਮੂਹ ਜਨਤਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲੇ ਕਿਸੇ ਵੀ ਅਨਸਰ ਦੀ ਮੱਦਦ ਨਾ ਕੀਤੀ ਜਾਵੇ। ਉਨਾਂ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਨੌਜਵਾਨ ਪੀੜ੍ਹੀ ਨੂੰ ਮੌਤ ਦੇ ਰਾਹ ਪਾਉਣ ਵਾਲੇ ਅਜਿਹੇ ਗਲਤ ਅਨਸਰਾਂ ਨੂੰ ਕਾਨੂੰਨਨ ਸਬਕ ਸਿਖਾਉਣ ਦੇ ਨਾਲ-ਨਾਲ ਉਨਾਂ ਦਾ ਸਮਾਜਿਕ ਤੌਰ ‘ਤੇ ਵੀ ਬਾਈਕਾਟ ਕੀਤਾ ਜਾਵੇ। ਉਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਨੂੰ ਘੁਣ ਵਾਂਗ ਲੱਗੀ ਇਸ ਬਿਮਾਰੀ ਨੂੰ ਗਲੋਂ ਲਾਹੁਣ ਲਈ ਆਪਣੇ ਆਲੇ-ਦੁਆਲੇ ਦੇ ਨਸ਼ਾ ਪੀੜਤਾਂ ਦੀ ਸ਼ਨਾਖਤ ਕਰਕੇ ਉਨਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਨ ਅਤੇ ਜੇਕਰ ਲੋੜ ਪਵੇ ਤਾਂ ਖੁਦ ਉਸ ਦੀ ਜਾਨ ਬਚਾਉਣ ਲਈ ਉਨਾਂ ਨੂੰ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਸਿਵਲ ਹਸਪਤਾਲ ਬਲਾਚੌਰ ਵਿਖੇ ਨਸ਼ਾ ਛੁਡਾਊ ਕੇਂਦਰ ‘ਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨਸ਼ਾ ਰਾਤੋ-ਰਾਤ ਖਤਮ ਹੋਣ ਵਾਲੀ ਬਿਮਾਰੀ ਨਾ ਹੋ ਕੇ, ਦ੍ਰਿੜ-ਨਿਸ਼ਚੇ ਅਤੇ ਜ਼ਮੀਨੀ ਪੱਧਰ ‘ਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਅਜੇ ਮੰਗੂਪੁਰ ਨੇ ਆਖਿਆ ਕਿ ਸਾਨੂੰ ਵੀ ਨਸ਼ਾ ਪੀੜਤਾਂ ਪ੍ਰਤੀ ਨਫ਼ਰਤ ਦੀ ਬਜਾਏ ਹਮਦਰਦੀ ਵਾਲਾ ਵਤੀਰਾ ਅਪਨਾਉਣਾ ਪਵੇਗਾ ਅਤੇ ਉਨ੍ਹਾਂ ਨੂੰ ਇਸ ਦਲ-ਦਲ ਵਿੱਚੋਂ ਬਾਹਰ ਕੱਢਣ ‘ਚ ਉਨਾਂ ਦੀ ਬਾਂਹ ਫੜਨੀ ਪਵੇਗੀ।

ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੁੱਲਪੁਰ ਵਿਖੇ ਲੋਕ ਮਿਲਣੀ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਗਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਦੇ 13 ਨਿਸ਼ਾਨੇਬਾਜ਼ ਪ੍ਰੀ-ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।