06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਰਕਾਰ ਵਲੋਂ ਆਰੰਭ ਕੀਤੀ ਤੀਰਥ ਯਾਤਰਾ ਸਕੀਮ ਨਾਲ ਭਾਈਚਾਰਕ ਸਾਂਝ ਹੋਈ ਮਜ਼ਬੂਤ -ਅਸ਼ੋਕ ਕਟਾਰੀਆ

ਅਜੀਤ ਡੈਸਕ 15-07-2026

ਸੜੋਆ, 14 ਜੁਲਾਈ (ਬਲਵਿੰਦਰ ਨਾਨੋਵਾਲੀਆ)-ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਅੰਦਰ ਆਰੰਭ ਕੀਤੀ ਤੀਰਥ ਯਾਤਰਾ ਸਕੀਮ ਨਾਲ ਸੂਬੇ ਅੰਦਰ ਆਪਸੀ ਭਾਈਚਾਰਕ ਸਾਂਝ ਮਜਬੂਤ ਹੋਵੇਗੀ। ਇਹ ਵਿਚਾਰ ਅਸ਼ੋਕ ਕਟਾਰੀਆ ਅਤੇ ਪਵਨ ਕੁਮਾਰ ਰੀਠੂ ਦੋਵੇ ਆਪ ਆਗੂਆਂ ਨੇ ਪਿੰਡ ਜੀਤਪੁਰ ਵਿਖੇ ਮੁੱਖ ਮੰਤਰੀ ਤੀਰਥ ਸਕੀਮ ਤਹਿਤ ਪਹੁੰਚੀ ਬੱਸ ਵਿੱਚ ਬੈਠੇ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਹਰੀ ਝੰਡੀ ਦੇਣ ਸਮੇ ਰਵਾਨਾ ਕਰਦਿਆ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਕਰਨ ਵਾਲੇ ਸ਼ਰਧਾਲੂ ਪਵਿੱਤਰ ਅਸਥਾਨ ਸ਼੍ਰੀ ਦਰਬਰ ਸਾਹਿਬ, ਦੁਰਗਿਆਨਾ ਮੰਦਰ ਸਮੇਤ ਹੋਰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਗੇ। ਇਸ ਮੌਕੇ ਉਨ੍ਹਾਂ ਸਾਰੇ ਯਾਤਰੂਆਂ ਦੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਬੀਬੀ ਸੰਤੋਸ਼ ਕਟਾਰੀਆ ਵਿਧਾਇਕਾ ਅਤੇ ਸੂਬਾ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਲਈ ਭਰਵਾ ਸਵਾਗਤ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਜੋ ਵੀ ਲੋਕਾਂ ਨਾਲ ਵਾਅਦਾ ਕੀਤਾ ਸੀ, ਉਹ ਪੂਰਾ ਕਰਕੇ ਦੱਸਿਆ। ਇਸ ਮੌਕੇ ਯਾਤਰਾ ਵਿੱਚ ਸ਼ਾਮਿਲ ਸਮੂਹ ਸ਼ਰਧਾਲੂ ਕਾਫੀ ਖੁਸ਼ ਦਿਖਾਈ ਦੇ ਰਹੇ ਸਨ। ਅਸ਼ੋਕ ਕਟਾਰੀਆ ਨੇ ਕਿਹਾ ਕਿ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਦੀ ਅਗਵਾਈ ਵਿੱਚ ਸਮੁੱਚੇ ਹਲਕੇ ਦਾ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਹੋ ਰਿਹਾ ਹੈ। ਉਨਾਂ ਕਿਹਾ ਕਿ ਹਲਕੇ ਅੰਦਰ ਅਗਰ ਕਿਸੇ ਵੀ ਪਿੰਡ ਦੇ ਕਿਸੇ ਵੀ ਵਿਅਕਤੀ ਦਾ ਕੋਈ ਵੀ ਸਰਕਾਰੇ ਦੁਆਰੇ ਕੰਮ ਪੈਡਿੰਗ ਹੋਵੇ ਤਾਂ ਉਹ ਮੇਰੇ ਨਾਲ ਸੰਪਰਕ ਕਰ ਸਕਦਾ ਹੈ, ਕਿਉਕਿ ਸੂਬੇ ਅੰਦਰ ਆਮ ਲੋਕਾਂ ਦੀ ਸਰਕਾਰ ਕੰਮ ਕਰ ਰਹੀ ਹੈ। ਇਸ ਮੌਕੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਚੇਅਰਮੈਨ ਜਲਾਲਪੁਰ ਨੇ ਕੀਤੀ ਲੋਕ ਮਿਲਣੀ ‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਪਾਵਰਕਾਮ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਕੀਤੀ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।