06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜ਼ਿਲ੍ਹੇ ’ਚ ਸਰਬੋਤਮ ਕਾਰਗੁਜ਼ਾਰੀ ’ਤੇ ਬੀ.ਐਲ.ਓ. ਨਰੇਸ਼ ਕੁਮਾਰ ਸਨਮਾਨਿਤ

ਅਜੀਤ ਡੈਸਕ 15-07-2026

ਰਾਹੋਂ, 14 ਜੁਲਾਈ (ਉਂਕਾਰ ਸਿੰਘ ਰਾਠੋਰ) - ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਚੋਣਾਂ ਨਾਲ ਸਬੰਧਤ ਕੰਮਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਬੂਥ ਨੰਬਰ 183 ਦੇ ਬੀ.ਐਲ.ਓ. ਨਰੇਸ਼ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਦੱਸਿਆ ਗਿਆ ਕਿ ਪਿੰਡ ਕਾਹਲੋਂ ਨਾਲ ਸਬੰਧਤ ਬੂਥ ਨੰਬਰ 183 ਵੱਲੋਂ ਕੀਤੇ ਗਏ ਕੰਮ ਨੂੰ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਨਰੇਸ਼ ਕੁਮਾਰ ਦੀ ਮਿਹਨਤ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤਾ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਦੌਰਾਨ ਪਿੰਡ ਕਾਹਲੋਂ ਨੇ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਪਿੰਡ ਵਾਸੀਆਂ ਦੇ ਭਰਪੂਰ ਸਹਿਯੋਗ, ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਅਤੇ ਚੋਣ ਅਮਲੇ ਦੀ ਦਿਨ-ਰਾਤ ਦੀ ਮਿਹਨਤ ਨੇ ਇਸ ਉਪਲਬਧੀ ਨੂੰ ਸੰਭਵ ਬਣਾਇਆ, ਜਿਸ ਦੀ ਹਰ ਪਾਸੇ ਸਰਾਹਨਾ ਹੋ ਰਹੀ ਹੈ। ਇਸ ਮੌਕੇ ਬੂਥ ਨੰਬਰ 183 ਦੇ ਬੀ.ਐਲ.ਓ.ਨਰੇਸ਼ ਕੁਮਾਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ, ਮਿਹਨਤ ਲਈ ਸਨਮਾਨਿਤ ਕੀਤਾ ਗਿਆ। ਪਿੰਡ ਕਾਹਲੋਂ ਦੇ ਲੋਕਾਂ ਨੇ ਇਸ ਉਪਲਬਧੀ ਨੂੰ ਸਮੂਹ ਪਿੰਡ ਦਾ ਸਨਮਾਨ ਦੱਸਦਿਆਂ ਕਿਹਾ ਕਿ ਇਹ ਸਫ਼ਲਤਾ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਪਿੰਡ ਦੀ ਏਕਤਾ, ਜਾਗਰੂਕਤਾ ਅਤੇ ਸਾਂਝੇ ਯਤਨਾਂ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਐਸ.ਆਈ. ਆਰ ਮੁਹਿੰਮ ਨੂੰ ਪਿੰਡ ਕਾਹਲੋਂ ਵੱਲੋਂ ਸ਼ਾਂਤੀਪੂਰਵਕ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕਰਨਾ ਪੂਰੇ ਖੇਤਰ ਲਈ ਮਾਣ ਵਾਲੀ ਗੱਲ ਬਣ ਗਿਆ ਹੈ ਅਤੇ ਇਸ ਉਪਲਬਧੀ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ’ਚ ਵਸੂਲੀ ਜਾ ਰਹੀ ਵੱਧ ਫ਼ੀਸ ਕੱਢ ਰਹੀ ਹੈ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਫੂਕ ਅਗਲੀ ਖ਼ਬਰ ਬਰਸਾਤ ਦੀ ਆਮਦ ਨੂੰ ਦੇਖਦੇ ਹੋਏ ਕਿਸ਼ਨਪੁਰ ਅਤੇ ਜਮੀਤਗੜ੍ਹ ਚੋਅ ਦੀ ਸਫਾਈ ਦਾ ਕੰਮ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।