06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਤਨਾਮ ਜਲਾਲਪੁਰ ਦਾ ਅਸਤੀਫਾ ਹਾਈਕਮਾਂਡ ਵੱਲੋਂ ਮਨਜ਼ੂਰ

ਅਜੀਤ ਡੈਸਕ 17-07-2026
ਕਾਠਗੜ੍ਹ, 16 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤਨਾਮ ਜਲਾਲਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਦੇ ਅਹੁਦਿਆਂ ਤੋਂ ਦਿੱਤਾ ਗਿਆ ਅਸਤੀਫਾ ਪਾਰਟੀ ਹਾਈਕਮਾਂਡ ਵੱਲੋਂ ਰਸਮੀ ਤੌਰ ‘ਤੇ ਮਨਜ਼ੂਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਕਰੀਬ ਡੇਢ ਤੋਂ ਦੋ ਮਹੀਨੇ ਪਹਿਲਾਂ ਇਨ੍ਹਾਂ ਅਹੁਦਿਆਂ ਤੋਂ ਆਪਣਾ ਅਸਤੀਫਾ ਪਾਰਟੀ ਨੂੰ ਸੌਂਪਿਆ ਸੀ। ਅਸਤੀਫਾ ਸਵੀਕਾਰ ਹੋਣ ਉਪਰੰਤ ਸਤਨਾਮ ਜਲਾਲਪੁਰ ਨੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ ਅਤੇ ਭਵਿੱਖ ਲਈ ਆਪਣੀ ਰਣਨੀਤੀ ਨੂੰ ਲੋਕਾਂ ਸਾਹਮਣੇ ਸਪੱਸ਼ਟ ਕੀਤਾ ਹੈ। ਸਤਨਾਮ ਜਲਾਲਪੁਰ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਕਿਸੇ ਵਿਸ਼ੇਸ਼ ਅਹੁਦੇ ਦੀਆਂ ਬੰਦਿਸ਼ਾਂ ਤੋਂ ਮੁਕਤ ਹੋ ਕੇ 24 ਘੰਟੇ ਆਮ ਪਬਲਿਕ ਦੀ ਸੇਵਾ ਲਈ ਸਮਰਪਿਤ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ, ਵਿਕਾਸ ਕਾਰਜਾਂ ਅਤੇ ਨੀਤੀਆਂ ਨੂੰ ਹਲਕੇ ਦੇ ਘਰ-ਘਰ ਤੱਕ ਲੈ ਕੇ ਜਾਣਗੇ। ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਅਤੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਪ੍ਰਸ਼ਾਸਨ ਕੋਲੋਂ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਪਾਰਟੀ ਦੇ ਜ਼ਿਲ੍ਹਾ ਪੱਧਰੀ ਅਹੁਦਿਆਂ ਤੋਂ ਫਾਰਗ ਹੋਣ ਤੋਂ ਬਾਅਦ ਹੁਣ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਸਤਨਾਮ ਜਲਾਲਪੁਰ ਹੁਣ ਬਲਾਚੌਰ ਤੋਂ ਹਲਕਾ ਇੰਚਾਰਜ ਦੀ ਦੌੜ ਵਿੱਚ ਪ੍ਰਮੁੱਖਤਾ ਨਾਲ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਪੂਰਾ ਧਿਆਨ ਹੁਣ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ‘ਤੇ ਲੱਗਾ ਹੋਇਆ ਹੈ। ਉਨ੍ਹਾਂ ਵੱਲੋਂ ਅਸਤੀਫਾ ਸਵੀਕਾਰ ਹੋਣ ਮਗਰੋਂ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਲੋਕਾਂ ਦੀ ਸੇਵਾ ਕਰਾਂਗਾ ਦਾ ਸਪੱਸ਼ਟ ਅਤੇ ਦ੍ਰਿੜ੍ਹ ਸੁਨੇਹਾ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਦੋ ਦਿਨਾ ਸਫਾਈ ਅਭਿਆਨ ਤਹਿਤ ਬੰਗਾ ’ਚ ਭਾਜਪਾ ਵਰਕਰਾਂ ਨੇ ਕੀਤੀ ਸਫਾਈ ਅਗਲੀ ਖ਼ਬਰ ਰਾਹੋਂ-ਮਾਛੀਵਾੜਾ ਸਤਲੁਜ ਪੁੱਲ ’ਤੇ ਭਾਰੀ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।