06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜੀਓ ਤੇ ਜਿਊਣ ਦਿਓ ਦੇ ਸਿਧਾਂਤ ’ਤੇ ਜੀਵਨ ਬਸਰ ਕਰੋ- ਚਮਨ ਸਿੰਘ

ਅਜੀਤ ਡੈਸਕ 17-07-2026
ਨਵਾਂਸ਼ਹਿਰ, 16 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਮਨੁੱਖੀ ਅਧਿਕਾਰਾਂ ਦੇ ਸਬੰਧ ਵਿੱਚ ਮਨੁੱਖੀ ਅਧਿਕਾਰ ਜਾਗਰਤੀ ਮੰਚ ਸੁਸਾਇਟੀ ਨਵਾਂਸ਼ਹਿਰ ਵਲੋਂ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਨੁੱਖ ਜਨਮ ਲੈਂਦਾ ਹੈ। ਮਾਂ-ਬਾਪ ਦਾ ਸਹਿਯੋਗ ਹੈ ਉਸਦਾ ਪਾਲਣ ਪੋਸ਼ਣ ਕਰਦੇ ਹਨ। ਜਿਵੇਂ-ਜਿਵੇਂ ਉਹ ਵੱਡਾ ਹੁੰਦਾ ਗਿਆ ਉਸ ਵਿੱਚ ਚੰਗਿਆਈਆਂ/ ਬੁਰਿਆਈਆਂ ਵੀ ਸ਼ਾਮਲ ਹੁੰਦੀਆਂ ਗਈਆਂ। ਚੰਗੀਆਂ ਆਦਤਾਂ ਅਨੁਸਾਰ ਉਹ ਸਭ ਤੋਂ ਪਹਿਲਾਂ ਆਪਣੇ ਸਰੀਰ ਦੀ ਰੱਖਿਆ ਕਰਦਾ ਹੈ। ਉਹ ਆਪਣੇ ਸਰੀਰ ਦੀ ਇੱਜ਼ਤ ਆਪ ਕਰੇ, ਚੰਗਾ ਭੋਜਨ ਕਰੇ ਅਤੇ ਸਮਾਜ ਨੂੰ ਜਾਗਰੂਕ ਕਰੇ। ਸਾਨੂੰ ਜੀਓ ਤੇ ਜਿਊਣ ਦਿਓ ਦੇ ਸਿਧਾਂਤ ’ਤੇ ਜੀਵਨ ਬਸਰ ਕਰਨਾ ਚਾਹੀਦਾ ਹੈ। ਇਸ ਮੌਕੇ ਸਮਾਜ ਸੇਵੀ ਬਹਾਦਰ ਚੰਦ ਅਰੋੜਾ ਨੇ ਮਨੁੱਖੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਤੇ ਵਾਅਦਾ ਕੀਤਾ ਕਿ ਇਹ ਮੰਚ ਹਮੇਸ਼ਾ ਮਨੁੱਖੀ ਅਧਿਕਾਰਾਂ ਦੇ ਹੱਕ ’ਚ ਹੀ ਭੁੱਗਤੇਗਾ। ਮੰਚ ਦੇ ਪ੍ਰਧਾਨ ਵਾਸਦੇਵ ਪਰਦੇਸੀ ਨੇ ਸੁਸਾਇਟੀ ਦੇ ਕੰਮ ਪ੍ਰਤੀ ਜਾਣਕਰੀ ਦਿੱਤੀ। ਇਸ ਮੌਕੇ ਨਵਰੋਜ ਸਾਰੰਗਲ ਨੂੰ ਵਧੀਆ ਸੇਵਾਵਾਂ ਲਈ ਸਨਮਾਨ ਪੱਤਰ ਦਿਤਾ ਗਿਆ। ਇਸ ਮੌਕੇ ਸ਼੍ਰੀਮਤੀ ਰਣਜੀਤ (ਸੈਨਿਕ ਭਲਾਈ ਦਫਤਰ ਨਵਾਂਸ਼ਹਿਰ), ਮਨਜੀਤ ਸਿੰਘ, ਵਿਜੇ ਕੁਮਾਰ, ਦਿਨੇਸ਼ ਕੁਮਾਰ, ਕਮਲਾ ਰਾਣੀ, ਕੋਮਲਪ੍ਰੀਤ ਕੌਰ, ਪਰਵੀਨ ਕੁਮਾਰੀ, ਕੇਂਦਰ ਵਿੱਚ ਦਾਖ਼ਲ ਮਰੀਜ਼ ਤੇ ਉਹਨਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਕਾਬੂ ਅਗਲੀ ਖ਼ਬਰ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜ਼ਿਲ੍ਹਾ ਪ੍ਰਧਾਨ ਜਸਪਾਲ ਚੇਚੀ ਲਗਾਤਾਰ ਦੂਜੀ ਵਾਰ ਬਣੇ ਹੁਸ਼ਿਆਰਪੁਰ ਨਗਰ ਨਿਗਮ ਚੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।