06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕਰਨਾਣਾ ਵਲੋਂ ਔਰਤਾਂ ਤੇ ਛੋਟੇ ਬੱਚਿਆਂ ਦੀ ਸੁਰੱਖਿਆ ਲਈ ਅਰਬ ਦੇਸ਼ਾਂ ਵਰਗਾ ਸਖ਼ਤ ਕਾਨੂੰਨ ਬਣਾਉਣ ਦੀ ਮੰਗ

ਅਜੀਤ ਡੈਸਕ 17-07-2026
ਬੰਗਾ, 16 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਆਏ ਦਿਨ ਦੇਸ਼ ਅੰਦਰ ਛੋਟੀਆਂ ਬੱਚੀਆਂ ਤੇ ਔਰਤਾਂ ਨਾਲ ਜਬਰ ਜਨਾਹ ਦੀਆਂ ਘਟਨਾਵਾਂ ਆਮ ਲੋਕਾਂ ਦੇ ਲੂੰ ਕੰਡੇ ਖੜ੍ਹੇ ਕਰ ਦਿੰਦੀਆਂ ਹਨ। ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨਾਲ ਨਿੱਤ ਦਿਨ ਭਾਰਤ ਦੀ ਜਨਤਾ ਦਹਿਲ ਜਾਣ ਲਈ ਮਜ਼ਬੂਰ ਹੋ ਰਹੀ ਹੈ। ਸੋ ਇਨ੍ਹਾਂ ਨੂੰ ਠੱਲ ਪਾਉਣ ਤੇ ਸਮਾਜ ਵਿਰੋਧੀ ਅਨਸਰਾਂ ’ਚ ਮੌਤ ਦਾ ਡਰ ਭਰਨ ਲਈ ਸਰਬ ਉੱਚ ਅਦਾਲਤ, ਭਾਰਤ ਸਰਕਾਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕਰਦਿਆਂ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਮੰਗ ਕੀਤੀ ਕਿ ਦੇਸ਼ ਅੰਦਰ ਅਰਬ ਦੇਸ਼ਾਂ ਜਿਹਾ ਸਖਤ ਕਾਨੂੰਨ ਲਿਆਂਦਾ ਜਾਵੇ ਤਾਂ ਜੋ ਕੋਈ ਮੁੜ ਅਜੇਹੀਆਂ ਮੰਦਭਾਗੀਆਂ ਘਟਨਾਵਾਂ ਲਈ ਜ਼ਿੰਮੇਵਾਰ ਬਣਨ ਦਾ ਕੋਈ ਹੌਂਸਲਾ ਨਾ ਕਰ ਸਕੇ। ਕਰਨਾਣਾ ਨੇ ਭਾਰਤ ਦੀ ਕੇਂਦਰੀ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਅਜੇਹਾ ਕਾਨੂੰਨ ਪਾਸ ਕਰਨ ਦਾ ਨੇਕ ਕੰਮ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਜੋ ਮਾਸੂਮ ਬੱਚੀਆਂ ਤੇ ਔਰਤਾਂ ਦੀਆਂ ਅਸੀਸਾਂ ਮਿਲ ਸਕਣ।
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ ਅਗਲੀ ਖ਼ਬਰ ਆਪਣੇ ਬੀ.ਐੱਲ.ਓ. ਨਾਲ ਸੰਪਰਕ ਕਰੋ ਅਤੇ 3 ਅਗਸਤ ਤੱਕ ਐਨਿਊਮਰੇਸ਼ਨ ਫ਼ਾਰਮ ਜਮ੍ਹਾਂ ਕਰੋ -ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।