06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨੀ ਤੈਅ- ਸ਼ੇਖੂਪੁਰ

ਅਜੀਤ ਡੈਸਕ 17-07-2026
ਉਸਮਾਨਪੁਰ, 16 ਜੁਲਾਈ (ਮਝੂਰ) - ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀ ਦੀ ਸਰਕਾਰ ਦੁਬਾਰਾ ਬਣਨੀ ਤੈਅ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਜਥੇ. ਤਾਰਾ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਪਾਰਟੀ ਨੇ ਸਭ ਤੋਂ ਪਹਿਲਾਂ ਸੂਬੇ ਅੰਦਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰੀ ਸੁਵਿਧਾਵਾਂ ਦੇਣ ਦੀ ਗੱਲ ਆਖੀ ਸੀ। ਉਹ ਵਾਅਦਾ ਸਮਾਂ ਰਹਿੰਦਿਆਂ ਪੂਰਾ ਕੀਤਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਇਤਿਹਾਸ ਸਿਰਜਿਆ ਹੈ। ਇਸ ਨਾਲ ਔਰਤ ਵਰਗ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਹੋਰ ਵੀ ਲੋਕ ਪੱਖੀ ਯੋਜਨਾਵਾਂ ਦੇ ਨਾਲ ਲੋਕਾਂ ਦਾ ਭਲਾ ਕਰ ਰਹੀ ਹੈ। ਇਸ ਲਈ ਲੋਕ ਹੁਣ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਦੁਬਾਰਾ ਸਤਾ ਸੌਂਪੇਗੀ।
ਪਿਛਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਗਦਾਣੀ ਹਵੇਲੀ ਵਿੱਚੋਂ ਦੋ ਬੱਕਰੀਆ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।