07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼

ਅਜੀਤ ਡੈਸਕ 17-07-2026
ਬੰਗਾ, 16 ਜੁਲਾਈ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਅਤੇ ਉਹਨਾਂ ਪਤਨੀ ਸੋਨੀਆ ਸਿੰਘਲ ਦੇ ਢਾਹਾਂ ਕਲੇਰਾਂ ਵਿਖੇ ਪੁੱਜਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਵਣ ਮਹਾਂਉਤਸਵ ਨੂੰ ਸਮਰਪਿਤ ਬੂਟਾ ਲਗਾ ਕੇ ਵਾਤਾਵਰਣ ਦੀ ਸੰਭਾਲ ਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡਿਸਟ੍ਰਿਕਟ ਗਵਰਨਰ ਨੇ ਟਰੱਸਟ ਵੱਲੋਂ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿੱਚ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਤੇ ਵਿਦਿਅਕ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ ਤੇ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਇਹ ਯਤਨ ਸਮਾਜ ਨੂੰ ਉੱਚਾ ਚੁੱਕਣ ਲਈ ਬਹੁਤ ਮਹੱਤਵਪੂਰਨ ਹਨ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਰੋਟਰੀ ਕਲੱਬ ਬੰਗਾ ਦੇ ਨਵ-ਨਿਯੁਕਤ ਪ੍ਰਧਾਨ ਸ਼ਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਨਰੇਸ਼ ਅਨੰਦ ਜ਼ਿਲ੍ਹਾ ਸੈਕਟਰੀ ਜੀ. ਉ. ਵੀ., ਰਾਜ ਬਾਜੜ ਸਾਬਕਾ ਪ੍ਰਧਾਨ, ਸੁਰਿੰਦਰਪਾਲ ਖੇਪੜ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ ਸਾਬਕਾ ਪ੍ਰਧਾਨ, ਇਕਬਾਲ ਸਿੰਘ ਬਾਜਵਾ, ਐਡਵੋਕੇਟ ਅਨਿਲ ਕਟਾਰੀਆ, ਐਮ.ਸੀ. ਜਸਵਿੰਦਰ ਸਿੰਘ ਮਾਨ, ਇੰਦਰਜੀਤ ਸਿੰਘ, ਕਮਲਜੀਤ ਸਿੰਘ ਕੁਲਥਮ, ਭੁਪਿੰਦਰ ਸਿੰਘ, ਰਣਜੀਤ ਸਿੰਘ ਮਾਨ, ਡਾ. ਗੁਰਤੇਜ ਸਿੰਘ, ਜੋਤੀ ਭਾਟੀਆ, ਜੋਗਾ ਰਾਮ, ਅਕਾਸ਼ ਕੁਮਾਰ, ਮਾਲੀ ਓਮ ਪ੍ਰਕਾਸ਼ , ਪ੍ਰੇਮ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਕਸਪਰਟ ਟਿਊਸ਼ਨ ਸੈਂਟਰ ਦੇ ਡਾਇਰੈਕਟਰ ਪਰਮਿੰਦਰਪਾਲ ਸਿੰਘ ਬਖਸ਼ੀ ਲੈਮਰਿਨ ਟੈੱਕ ਯੂਨੀਵਰਸਿਟੀ ਵਲੋਂ ਸਨਮਾਨਿਤ ਅਗਲੀ ਖ਼ਬਰ ਡੇਂਗੂ ਨੂੰ ਸ਼ੁਰੂਆਤੀ ਪੜਾਅ ’ਚ ਹੀ ਰੋਕਣ ’ਤੇ ਦਿੱਤਾ ਜਾਵੇ ਜ਼ੋਰ - ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।