07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਐਕਸਪਰਟ ਟਿਊਸ਼ਨ ਸੈਂਟਰ ਦੇ ਡਾਇਰੈਕਟਰ ਪਰਮਿੰਦਰਪਾਲ ਸਿੰਘ ਬਖਸ਼ੀ ਲੈਮਰਿਨ ਟੈੱਕ ਯੂਨੀਵਰਸਿਟੀ ਵਲੋਂ ਸਨਮਾਨਿਤ

ਅਜੀਤ ਡੈਸਕ 17-07-2026
ਨਵਾਂਸ਼ਹਿਰ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਸਿੱਖਿਆ ਦੇ ਖੇਤਰ ’ਚ ਪਾਏ ਅਣਮੁੱਲੇ ਯੋਗਦਾਨ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਘੜਨ ਲਈ ‘ਐਕਸਪਰਟ ਟਿਊਸ਼ਨ ਸੈਂਟਰ’ ਦੇ ਡਾਇਰੈਕਟਰ ਪਰਮਿੰਦਰਪਾਲ ਸਿੰਘ ਬਖਸ਼ੀ ਨੂੰ ਨਾਮਵਰ ਲੈਮਰਿਨ ਟੈੱਕ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਸਿੱਖਿਆ ਜਗਤ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ‘ਪ੍ਰਸੰਸਾ ਪੱਤਰ’ ਭੇਟ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਨੁਮਾਇੰਦਿਆਂ ਨੇ ਪਰਮਿੰਦਰਪਾਲ ਸਿੰਘ ਬਖਸ਼ੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਦਾਰੇ ਨੇ ਹਮੇਸ਼ਾ ਵਿਦਿਆਰਥੀਆਂ ਨੂੰ ਮਿਆਰੀ ਅਤੇ ਰੁਜ਼ਗਾਰ-ਮੁਖੀ ਸਿੱਖਿਆ ਪ੍ਰਦਾਨ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਇਸ ਮੌਕੇ ਬਖਸ਼ੀ ਨੇ ਕਿਹਾ ਕਿ ਇਹ ਸਨਮਾਨ ਮੇਰੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਉਨ੍ਹਾਂ ਦਾ ਮੁੱਖ ਮਕਸਦ ਹਰ ਵਿਦਿਆਰਥੀ ਨੂੰ ਸਹੀ ਮਾਰਗਦਰਸ਼ਨ ਦੇ ਕੇ ਉਸ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਉਨ੍ਹਾਂ ਇਸ ਸਨਮਾਨ ਲਈ ਲੈਮਰਿਨ ਟੈੱਕ ਯੂਨੀਵਰਸਿਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਿਆਰਥੀਆਂ ਵਲੋਂ ਬਖਸ਼ੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਪਿਛਲੀ ਖ਼ਬਰ ਹਰ ਘਰ ਤੱਕ ਪਹੁੰਚੇਗੀ ਸਰਕਾਰ ਦੀ ਯੋਜਨਾ, ਲੋਕਾਂ ਨਾਲ ਸਿੱਧਾ ਸੰਪਰਕ ਕਰਾਂਗੇ-ਜਲਵਾਹਾ ਅਗਲੀ ਖ਼ਬਰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।