07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਹਰ ਘਰ ਤੱਕ ਪਹੁੰਚੇਗੀ ਸਰਕਾਰ ਦੀ ਯੋਜਨਾ, ਲੋਕਾਂ ਨਾਲ ਸਿੱਧਾ ਸੰਪਰਕ ਕਰਾਂਗੇ-ਜਲਵਾਹਾ

ਅਜੀਤ ਡੈਸਕ 17-07-2026
ਜਾਡਲਾ, 16 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਨੇ ਪਾਰਟੀ ਵਰਕਰਾਂ ਨਾਲ ਕਸਬਾ ਜਾਡਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਮਹਿਲਾ ਭਲਾਈ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਰਗੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਹਾਲ ਹੀ ਵਿੱਚ ਸਰਕਾਰ ਨੇ ਮਹਿਲਾਵਾਂ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਵੀ ਸ਼ੁਰੂ ਕੀਤਾ ਹੈ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਜੀ.ਐਸ.ਟੀ ਇਕੱਠ ਵਿੱਚ ਵਾਧਾ ਦਰਜ ਹੋਇਆ ਹੈ, ਜੋ ਪੰਜਾਬ ਦੀ ਆਰਥਿਕ ਗਤੀਵਿਧੀ ਅਤੇ ਵਿੱਤੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਦਾ ਸੰਕੇਤ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਯਤਨ ਕਰਨ।
ਪਿਛਲੀ ਖ਼ਬਰ ਗਾਜਰ ਬੂਟੀ ਨੂੰ ਖ਼ਤਮ ਕਰਨ ਲਈ ਪਠਲਾਵਾ ਸੰਸਥਾ ਵਲੋਂ ਨਿਵੇਕਲਾ ਯਤਨ ਅਗਲੀ ਖ਼ਬਰ ਐਕਸਪਰਟ ਟਿਊਸ਼ਨ ਸੈਂਟਰ ਦੇ ਡਾਇਰੈਕਟਰ ਪਰਮਿੰਦਰਪਾਲ ਸਿੰਘ ਬਖਸ਼ੀ ਲੈਮਰਿਨ ਟੈੱਕ ਯੂਨੀਵਰਸਿਟੀ ਵਲੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।