13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

ਅਜੀਤ ਡੈਸਕ 18-07-2026
ਕਾਠਗੜ੍ਹ, 17 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਬਾਗੋਵਾਲ ਵਿਖੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਜਥੇ ਨੂੰ ਸੀਨੀਅਰ ਆਪ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਜਲਾਲਪੁਰ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼ੁੱਭਕਾਮਨਾਵਾਂ ਸਹਿਤ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨੂੰ ਮਿਲਣ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਣ ਮੌਕੇ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਬਜ਼ੁਰਗਾਂ ਦਾ ਸਤਿਕਾਰ ਸਾਡੀ ਪਹਿਲ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ। ਜਥੇ ਨੂੰ ਰਵਾਨਾ ਕਰਨ ਮੌਕੇ ਸਤਨਾਮ ਜਲਾਲਪੁਰ ਨੇ ਸ਼ਰਧਾਲੂਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰਕ ਸਮਝੌਤੇ ’ਚੋਂ ਖੇਤੀ ਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ : ਸੇਠੀ ਸਰਪੰਚ ਥੋਪੀਆ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਬੰਗਾ ਨੇ ਜੈਵਿਕ ਖੇਤੀ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।