13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਵਿਸ਼ੇਸ਼ ਮੀਟਿੰਗ ’ਚ ਸੇਵਾ ਕਾਰਜਾਂ ਸੰਬੰਧੀ ਵਿਚਾਰ-ਚਰਚਾ

ਅਜੀਤ ਡੈਸਕ 19-07-2026
ਬੰਗਾ, 18 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੇ ਸੀਨੀਅਰ ਲਾਇਨ ਸ: ਹਰਦੇਵ ਸਿੰਘ ਬੇਦੀ ਡਿਸਟ੍ਰਿਕਟ ਆਈ. ਟੀ ਚੇਅਰਪਰਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਇਨ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਨੇ ਕਲੱਬ ਵਲੋਂ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਸੇਵਾ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਸਮਾਗਮ ਵਿੱਚ ਸਮੂਹ ਮੈਂਬਰਾਂ ਵੱਲੋਂ ਸੀਨੀਅਰ ਲਾਇਨ ਲੇਡੀ ਮੈਡਮ ਕਿਰਨਜੀਤ ਕੌਰ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਕੇਕ ਕੱਟਿਆ। ਇਸ ਪ੍ਰੋਗਰਾਮ ਨੂੰ ਖੂਬਸੂਰਤ ਦਿੱਖ ਪ੍ਰਦਾਨ ਕਰਦਿਆਂ ਲਾਇਨ ਸੁੱਚਾ ਰਾਮ ਤੇ ਸੁਖਵਿੰਦਰ ਸਿੰਘ (ਬੌਬੀ) ਵਲੋਂ ਬਹੁਤ ਹੀ ਸ਼ਾਨਦਾਰ ਗੀਤ ਗਾ ਕੇ ਇਸ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਮੀਟਿੰਗ ਵਿੱਚ ਲਾਇਨ ਲੇਡੀਜ ਮੈਂਬਰਾਨ ਦੀ ਭਰਵੀਂ ਸ਼ਮੂਲੀਅਤ ਨੇ ਇਸ ਮੀਟਿੰਗ ਨੂੰ ਇੱਕ ਪਰਿਵਾਰਕ ਮਾਹੌਲ ਬਖਸ਼ਿਆ।ਸਮਾਗਮ ’ਚ ਭਵਿੱਖ ਵਿੱਚ ਵੀ ਸਮਾਜ-ਸੇਵਾ ਦੇ ਕੰਮਾਂ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਚਾਰ-ਚਰਚਾ ਵੀ ਕੀਤੀ। ਇਸ ਮੌਕੇ ਮੀਨੂ, ਰਾਜਵਿੰਦਰ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸੁਰਿੰਦਰ ਰਾਣੀ, ਪਲਵਿੰਦਰ ਸਿੰਘ, ਜਤਿੰਦਰ ਸਿੰਘ ਪਾਬਲਾ, ਰਾਮ ਜੀਤ ਸਿੰਘ, ਸਤਨਾਮ ਸਿੰਘ ਸਾਗਰ ਅਰੋੜਾ, ਸੁਰਿੰਦਰ ਪ੍ਰਕਾਸ਼ ਨਈਅਰ, ਡਾਕਟਰ ਮੁਕੇਸ਼ ਕੁਮਾਰ ਓਪਾਧਿਆਏ, ਸੁਵਿਕਾਸ ਪਾਲ, ਰਿਸ਼ੂ, ਜਗਦੀਸ਼ ਕਲਸੀ ਅਤੇ ਅਮਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਮੂਲ ਦੇ ਵਿਅਕਤੀ ’ਤੇ ਨਸਲੀ ਹਮਲਾ, ਹਾਲਤ ਗੰਭੀਰ ਅਗਲੀ ਖ਼ਬਰ ਧਾਰਮਿਕ ਅਸਥਾਨ ਨੂੰ ਜਾਂਦੀ ਸੜਕ ਤੋਂ ਮੀਟ ਦੀਆਂ ਦੁਕਾਨਾਂ ਐਤਵਾਰ ਵਾਲੇ ਦਿਨ ਬੰਦ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।