02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪਿੰਡ ਰਾਏਪੁਰ ਡੱਬਾ ਵਿਖੇ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ

ਅਜੀਤ ਡੈਸਕ 19-07-2026
ਔੜ/ਝਿੰਗੜਾਂ, 18 ਜੁਲਾਈ (ਕੁਲਦੀਪ ਸਿੰਘ ਝਿੰਗੜ) - ਸੰਤ ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਉੜੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ, ਐਨ.ਆਰ.ਆਈ. ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਪੂ ਇੰਦਰ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ। ਇਸ ਤਿੰਨ ਦਿਨਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਤੀਜੇ ਦਿਨ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਤੋਂ ਬਾਅਦ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜਾਏ ਧਾਰਮਿਕ ਦੀਵਾਨ ਵਿੱਚ ਸੰਤ ਬਾਬਾ ਸੇਵਾ ਸਿੰਘ ਨਵਾਂਸ਼ਹਿਰ ਅਤੇ ਸੱਤਪਾਲ ਸਿੰਘ ਫੌਜੀ ਰਾਏਪੁਰ ਡੱਬਾ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸੰਤ ਬਾਪੂ ਇੰਦਰ ਸਿੰਘ ਦੇ ਚਰਨਾਂ ਨਾਲ ਜੋੜਿਆ। ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾਨੀ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ ਰਾਏਪੁਰ ਡੱਬਾ, ਗਿਆਨ ਸਿੰਘ, ਸੰਦੀਪ ਸਿੰਘ ਰਾਏਪੁਰ ਡੱਬਾ, ਅਵਤਾਰ ਰਾਮ ਰਾਏਪੁਰ ਡੱਬਾ, ਹਰਪਾਲ ਸਿੰਘ, ਜਸਪਾਲ ਸਿੰਘ ਪੰਚ ਹੇੜੀਆਂ, ਗੁਰਦਿਆਲ ਸਿੰਘ, ਰਮੇਸ਼ ਸ਼ਰਮਾ, ਅਮਰਜੀਤ ਸਿੰਘ, ਮਹਿੰਦਰ ਰਾਮ, ਕਸ਼ਮੀਰ ਸਿੰਘ ਪੱਪੂ, ਸੋਹਣ ਸਿੰਘ ਲਾਲੋ ਮਜਾਰਾ, ਸ਼ਿੰਦਰਪਾਲ, ਗੋਪਾਲ ਸਿੰਘ ਹੈੱਡ ਗ੍ਰੰਥੀ, ਇੰਦਰ ਸਿੰਘ, ਦੇਵੀ ਦਿਆਲ, ਰਮੇਸ਼ ਲਾਲੋ ਮਜਾਰਾ, ਹਰਬੰਸ ਸਿੰਘ ਖਾਲਸਾ ਮਹਿਮੂਦਪੁਰ, ਤਰਨਜੀਤ ਸਿੰਘ, ਸਤਨਾਮ ਸਿੰਘ, ਓਕਾਰ ਸਿੰਘ ਕੰਗਾਂ, ਤਜਿੰਦਰ ਸਿੰਘ ਫਿਰੋਜ਼ਪੁਰ ਤੇ ਹੋਰ ਪ੍ਰਬੰਧਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੌਜੂਦਾ ਹਾਲਾਤ ਨੂੰ ਵੇਖਦਿਆਂ ਹੋਇਆਂ ਦੇਸ਼ ਦਾ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਵੇ -ਸੀਟੂ ਅਗਲੀ ਖ਼ਬਰ ਸੱਤਾ ਦੇ ਡੰਡੇ ਨਾਲ ਰਾਤੋ-ਰਾਤ ਮਹਿਤਪੁਰ ਦੀ ਬਦਲੀ ਸਿਆਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।