02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੌਜੂਦਾ ਹਾਲਾਤ ਨੂੰ ਵੇਖਦਿਆਂ ਹੋਇਆਂ ਦੇਸ਼ ਦਾ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਵੇ -ਸੀਟੂ

ਅਜੀਤ ਡੈਸਕ 19-07-2026
ਬਲਾਚੌਰ, 18 ਜੁਲਾਈ (ਨਰੇਸ਼ ਧੌਲ) -ਦਿੱਲੀ ਦੇ ਜੰਤਰ-ਮੰਤਰ ਵਿਖ਼ੇ ਵਿਦਿਆਰਥੀਆਂ ਦੇ ਚੱਲ ਰਹੇ ਸੰਘਰਸ਼ ਅਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਸੀਟੂ ਵਲੋਂ ਪੂਰਨ ਰੂਪ ‘ਚ ਸਮਰਥਨ ਕਰਦਿਆਂ ਪੇਪਰ ਲੀਕ ਘਪਲਿਆਂ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸੀ.ਆਈ.ਟੀ.ਯੂ. ਦੇ ਪੰਜਾਬ ਦੇ ਪ੍ਰਧਾਨ ਚੰਦਰ ਸ਼ੇਖਰ ਅਤੇ ਜਨਰਲ ਸਕੱਤਰ ਮਹਾਂ ਸਿੰਘ ਰੌੜੀ ਕਰਦਿਆਂ ਹੋਇਆਂ ਕਿਹਾ ਕਿ ਭਾਜਪਾ ਦੇ ਸੱਤਾ ‘ਚ ਆਉਣ ਤੋਂ ਬਾਅਦ ਦੇਸ਼ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਘਪਲਿਆਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਸਰਕਾਰ ਦੀ ਨਾਕਾਮੀ ਅਤੇ ਲਾਪਰਵਾਹੀ ਕਾਰਨ ਕਰੋੜਾਂ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਅਤੇ ਪ੍ਰੀਖਿਆਵਾਂ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਸੀਟੂ ਆਗੂਆਂ ਨੇ ਕਿਹਾ ਕਿ ਇਨ੍ਹਾਂ ਘਪਲਿਆਂ ਦੀ ਨੈਤਿਕ ਅਤੇ ਰਾਜਨੀਤਿਕ ਜ਼ਿੰਮੇਵਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਬਣਦੀ ਹੈ। ਇਸ ਲਈ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਕੇਂਦਰ ਸਰਕਾਰ ਇਸ ਨੂੰ ਸਵੀਕਾਰ ਕਰੇ। ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲਿਆਂ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਸੀਟੂ ਪੰਜਾਬ ਨੇ ਕਿਹਾ ਕਿ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਅਤੇ ਵਿਦਿਆਰਥੀਆਂ ਦੇ ਲੋਕਤੰਤਰੀ ਸੰਘਰਸ਼ ਨੂੰ ਨਜ਼ਰਅੰਦਾਜ਼ ਕਰਨਾ ਕੇਂਦਰ ਸਰਕਾਰ ਦੀ ਗੈਰ-ਜਮਹੂਰੀ ਤੇ ਲੋਕ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਸੀਟੂ ਆਗੂਆਂ ਨੇ ਕਿਹਾ ਦੇਸ਼ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਤੇ ਸੰਘਰਸ਼ੀ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਤੁਰੰਤ ਗੱਲਬਾਤ ਕਰਕੇ ਹੱਲ ਕਰੇ। ਸੀਟੂ ਪੰਜਾਬ ਸੂਬੇ ਦੇ ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ, ਨੌਜਵਾਨਾਂ, ਵਿਦਿਆਰਥੀਆਂ ਤੇ ਸਮੂਹ ਜਮਹੂਰੀ ਤਾਕਤਾਂ ਨੂੰ ਅਪੀਲ ਕਰਦੀ ਹੈ ਕਿ ਉਹ ਵਿਦਿਆਰਥੀਆਂ ਦੇ ਜੰਤਰ-ਮੰਤਰ ਵਿਖ਼ੇ ਚੱਲ ਰਹੇ ਸੰਘਰਸ਼ ਤੇ ਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਸਰਕਾਰ ਉਤੇ ਲੋਕਤੰਤਰੀ ਦਬਾਅ ਬਣਾਉਣ ਲਈ ਸੰਘਰਸ਼ਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।
ਪਿਛਲੀ ਖ਼ਬਰ ਸਿੱਧ ਬਾਬਾ ਜੰਬੂ ਜੀਤ ਦੇ ਪ੍ਰਗਟ ਦਿਵਸ ਮਹਾਂਉਤਸਵ ਦੇ ਦੂਜੇ ਦਿਨ ਪਿੰਡ ਭੂਰੀਵਾਲੇ ਮਾਲੇਵਾਲ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱ... ਅਗਲੀ ਖ਼ਬਰ ਪਿੰਡ ਰਾਏਪੁਰ ਡੱਬਾ ਵਿਖੇ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।