02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜ਼ਮੀਨੀ ਪੱਧਰ ’ਤੇ ਲੋਕਾਂ ਦੇ ਮਸਲੇ ਹੱਲ ਕਰਕੇ ਮਿਸਾਲ ਬਣੇ ਸੰਜੀਵ ਚੇਚੀ

ਅਜੀਤ ਡੈਸਕ 21-07-2026

ਕਾਠਗੜ੍ਹ, 20 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)- ਇਲਾਕੇ ਅੰਦਰ ਜਮੀਨੀ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਿਸ਼ੇਸ਼ ਪਛਾਣ ਬਣਾ ਚੁੱਕੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਸੰਜੀਵ ਚੌਧਰੀ ਚੇਚੀ ਕਾਠਗੜ੍ਹ ਦੇ ਨਜ਼ਦੀਕੀ ਪਿੰਡ ਜੰਡੀ ਵਿਖੇ ਪਹੁੰਚੇ। ਪਿੰਡ ਵਿਖੇ ਪਹੁੰਚਣ ‘ਤੇ ਸਮੂਹ ਨਗਰ ਨਿਵਾਸੀਆਂ ਅਤੇ ਮੋਹਤਵਰ ਸੱਜਣਾਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਉਤਸ਼ਾਹ ਨਾਲ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਐਡਵੋਕੇਟ ਚੇਚੀ ਨੂੰ ਵਿਸ਼ੇਸ਼ ਤੌਰ ‘ਤੇ ਸਿਰਪਾਓ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮਿਲਣੀ ਦੌਰਾਨ ਐਡਵੋਕੇਟ ਚੌਧਰੀ ਸੰਜੀਵ ਚੇਚੀ ਨੂੰ ਪਿੰਡ ਜੰਡੀ ਦੇ ਪਤਵੰਤੇ ਸੱਜਣਾਂ ਨਾਲ ਮਿਲਣ ਅਤੇ ਵਿਚਾਰ ਸਾਂਝੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨੇ ਇਕੱਠੇ ਬੈਠ ਕੇ ਇਲਾਕੇ ਦੇ ਸਰਵਪੱਖੀ ਵਿਕਾਸ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਹੋਰ ਜਨਹਿੱਤ ਦੇ ਅਹਿਮ ਮੁੱਦਿਆਂ ’ਤੇ ਬਹੁਤ ਹੀ ਖੁੱਲ੍ਹ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਐਡਵੋਕੇਟ ਚੇਚੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਦੁੱਖ-ਦਰਦ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦੀ ਚਲਾਈ ਗਈ ਇਸ ਮੁਹਿੰਮ ਦੀ ਹਰ ਪਾਸੇ ਭਰਪੂਰ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਵਿਸ਼ਵਾਸ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਇਕੱਠ ਦੌਰਾਨ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ ਜਿਨ੍ਹਾਂ ਵਿੱਚ ਕੀਮਤੀ ਲਾਲ ਬਾਂਠ, ਦੁਰਗੇਸ਼ ਜੰਡੀ, ਰਾਮ ਲਾਲ ਭੂੰਬਲਾ, ਕਮਲਜੀਤ ਬਾਂਠ, ਚਰਨਜੀਤ ਬਾਂਠ, ਵੇਰਕਾ ਸੋਸਾਇਟੀ ਦੇ ਪ੍ਰਧਾਨ ਰਵੀਨੰਦਨ ਬਾਂਠ, ਯਸ਼ਪਾਲ ਲੰਬੜਦਾਰ, ਸਾਬਕਾ ਸਰਪੰਚ ਬਿੰਦਰ ਬਾਂਠ, ਰਾਜ ਕੁਮਾਰ ਬਾਂਠ, ਬਿੱਲੂ ਚੇਚੀ, ਪੰਚਾਇਤ ਮੈਂਬਰ ਮਨਮੋਹਣ ਚੇਚੀ ਤੇ ਡੀਪੂ ਹੋਲਡਰ ਸੁਰਿੰਦਰ ਹੱਕਲਾ ਸਮੇਤ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਸੱਜਣ ਤੇ ਪਿੰਡ ਵਾਸੀ ਸ਼ਾਮਲ ਸਨ।

ਪਿਛਲੀ ਖ਼ਬਰ 21-07-26 ਅਗਲੀ ਖ਼ਬਰ ਹਰੇਕ ਯੋਗ ਵੋਟਰ ਦਾ ਵੇਰਵਾ ਸਮੇਂ ਸਿਰ ਦਰਜ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ -ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।