19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੇਟ ਰੈਲੀ ਕਰਨ ਉਪਰੰਤ ਬਿਜਲੀ ਮੁਲਾਜ਼ਮ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ

ਅਜੀਤ ਡੈਸਕ 22-07-2026

ਬਲਾਚੌਰ, 21 ਜੁਲਾਈ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕਾਂ ਵੱਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵੱਜੋਂ ਪੀ. ਐਸ. ਈ.ਬੀ ਇੰਪਲਾਈਜ਼ ਜੁਆਇੰਟ ਫੌਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ, ਗਰਿਡ ਸਬ ਸਟੇਸ਼ਨ, ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟ੍ਰਾਂਸਕੋ, ਪੈਨਸ਼ਨਜ਼ ਯੂਨੀਅਨ, ਏਟਕ, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਦੇ ਸੱਦੇ ’ਤੇ ਸਾਰੇ ਬਿਜਲੀ ਮੁਲਾਜ਼ਮ ਅੱਜ ਤੋਂ 21 ਅਤੇ 22 ਜੁਲਾਈ ਲਈ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਚੱਲੇ ਗਏ ਅਤੇ ਬਲਾਚੌਰ ਨੰਬਰ ਇਕ ਅਤੇ ਦੋ ਦੇ ਸਾਥੀਆਂ ਵੱਲੋਂ ਮੈਨੇਜਮੈਂਟ ਖਿਲਾਫ ਜਬਰਦਸਤ ਗੇਟ ਰੈਲੀ ਕਰਕੇ ਸਰਕਾਰ ਤੇ ਪਾਵਰਕਾਮ ਦੇ ਪ੍ਰਬੰਧਕਾਂ ਦਾ ਪਿੱਟ ਸਿਆਪਾ ਕੀਤਾ ਗਿਆ। ਜਿਸਦੀ ਪ੍ਰਧਾਨਗੀ ਬਲਾਚੌਰ ਸਬ ਡਵੀਜਨ ਨੰਬਰ ਇਕ ਦੇ ਪ੍ਰਧਾਨ ਸਰਬਜੀਤ ਸਿੰਘ ਸੈਣੀ ਅਤੇ ਵਿਨੋਦ ਕੁਮਾਰ ਪ੍ਰਧਾਨ ਸਬ ਡਵੀਜਨ ਨੰਬਰ ਦੋ ਨੇ ਕੀਤੀ। ਇਸ ਮੌਕੇ ਸੂਬਾ ਆਰਗੇਨਾਈਜਰ ਇਕਬਾਲ ਸਿੰਘ ਸਹੋਤਾ, ਸੁਰਿੰਦਰ ਸਿੰਘ ਫੌਜੀ, ਨਰਿੰਦਰ ਸਿੰਘ ਕੌਲਗੜ੍ਹੀਆ, ਸਰਬਜੀਤ ਸਿੰਘ ਆਕਲਿਆਣਾ, ਰਾਹੁਲ ਭੁੱਟਾ, ਸੰਨ੍ਹੀ ਚੌਧਰੀ, ਮੁਕੇਸ਼ ਕੁਮਾਰ, ਅਰੁਣ ਕੁਮਾਰ, ਰੇਸ਼ਮ ਸਿੰਘ, ਸਤਨਾਮ ਸਿੰਘ, ਕਮਲਪ੍ਰੀਤ ਸਿੰਘ, ਲਖਵਿੰਦਰ ਸਿੰਘ, ਵਿਜੇ ਕੁਮਾਰ ਰਾਣਾ, ਮੋਹਿਤ ਕੋਹਲੀ, ਸਰਬਜੀਤ ਸਿੰਘ ਐਲ.ਡੀ. ਐਸ, ਪਵਿੱਤਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਮਾਨ ਸਰਕਾਰ ਤੇ ਪਾਵਰਕਾਮ ਦੇ ਪ੍ਰਬੰਧਕਾਂ ਦੀ ਮੈਂ ਨਾ ਮਾਨੂੰ ਵਾਲੇ ਅੜਿਅਲ ਵਤੀਰੇ ਦੀ ਨਿਖੇਧੀ ਕੀਤੀ ਉਨ੍ਹਾਂ ਕਿਹਾ ਕਿ ਪਾਵਰਕਾਮ ਦੇ ਪ੍ਰਬੰਧਕ ਤੇ ਸਰਕਾਰ ਮੁਲਾਜ਼ਮ ਆਗੂਆਂ ਨਾਲ ਵਾਰ-ਵਾਰ ਮੀਟਿੰਗਾਂ ਦੌਰਾਨ ਮੰਗਾਂ ਸਬੰਧੀ ਸਹਿਮਤੀਆਂ ਕਰਨ ਦੇ ਬਾਵਜੂਦ ਮੰਨੀਆਂ ਹੋਈਆ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਪਾਵਰਕਾਮ ਦੇ ਪ੍ਰਬੰਧਕਾਂ ਤੇ ਸਰਕਾਰ ਨੇ ਸਾਡੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕਾਂ ਖਿਲਾਫ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ।

ਪਿਛਲੀ ਖ਼ਬਰ ਨਵਾਂਸ਼ਹਿਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਪਾਸੋਂ 6 ਕਿਲੋ 577 ਗ੍ਰਾਮ ਅਫੀਮ ਬਰਾਮਦ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਪ੍ਰਵਾਸੀ ਭਾਰਤੀਆਂ ਦਾ ਵੱਡਾ ਸਮਰਥਨ ਮਿਲਣ ਲੱਗਾ-ਇਯਾਲੀ, ਹਾਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।