20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕਿਸਾਨ ਜਥੇਬੰਦੀਆਂ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਅਜੀਤ ਡੈਸਕ 22-07-2026

ਨਵਾਂਸ਼ਹਿਰ, 21 ਜੁਲਾਈ (ਜਸਬੀਰ ਸਿੰਘ ਨੂਰਪੁਰ)-ਦੁਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਦੀ ਅਗਵਾਈ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਦਾ ਵਫਦ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਨੂੰ ਮਿਲਿਆ। ਕਿਸਾਨਾਂ ਦੇ ਵਫਦ ਨੇ ਮੰਗ ਕੀਤੀ ਕਿ ਗੰਨਾ ਮਿੱਲ ਨਵਾਂਸ਼ਹਿਰ ਦਾ ਘਟਿਆ ਕਟੌਤੀ ਬਕਾਇਆ ਕਿਸਾਨਾਂ ਨੂੰ ਜਲਦੀ ਜਾਰੀ ਕੀਤਾ ਜਾਵੇ। ਉਹਨਾਂ ਮੰਗ ਕੀਤੀ ਕਿ ਮੁਰੰਮਤ ਲਈ ਰੋਕਿਆ ਗਿਆ ਰਾਹੋ-ਮਾਛੀਵਾੜਾ ਅਤੇ ਮੱਤੇਵਾੜਾ ਪੁੱਲ ਜਲਦੀ ਚਾਲੂ ਕੀਤਾ ਜਾਵੇ। ਉਹਨਾਂ ਆਖਿਆ ਕਿ ਗੰਨਾ ਮਿੱਲ ਦੀ ਸ਼ੁਰੂਆਤ ਹੋਣ ‘ਤੇ ਕਿਸਾਨਾਂ ਨੂੰ ਪੁਲ ਦੇ ਬੰਦ ਹੋਣ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਮੰਗ ਕੀਤੀ ਕਿ ਸ਼ੂਗਰ ਮਿੱਲ ਨੂੰ ਚਲਾਉਣ ਲਈ ਸਰਕਾਰ ਵੱਲੋਂ ਮੁਕੰਮਲ ਪ੍ਰਬੰਧ ਕੀਤੇ ਜਾਣ, ਪਿਛਲੀ ਵਾਰ 50 ਦਿਨ ਮਿੱਲ ਖਰਾਬ ਰਹੀ। ਉਹਨਾਂ ਆਖਿਆ ਕਿ ਮਿੱਲ ਦੇ ਕੋਜਰੇਸ਼ਨ ਪਲਾਟ ਦੀ ਬਰਾਮਦ ਕਰਵਾਈ ਜਾਵੇ। ਕਿਸਾਨਾਂ ਨੇ ਮੰਗ ਕੀਤੀ ਕਿ ਘਰਾਂ ਅਤੇ ਟਿਊਬਲਾਂ ‘ਤੇ ਜੋ ਬਿਜਲੀ ਦੇ ਕੱਟ ਲੱਗ ਰਹੇ ਹਨ, ਉਹ ਬੰਦ ਕੀਤੇ ਜਾਣ। ਉਹਨਾਂ ਆਖਿਆ ਕਿ ਝੋਨੇ ਦੀ ਫਸਲ ਲਈ ਨਿਰੰਤਰ ਬਿਜਲੀ ਦਿੱਤੀ ਜਾਵੇ। ਇਸ ਮੌਕੇ ‘ਤੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ, ਕੁਲਦੀਪ ਸਿੰਘ ਦਿਆਲਾ, ਸੰਦੀਪ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੋਨੂੰ ਘਟਾਰੋਂ ਜ਼ਿਲ੍ਹਾ ਪ੍ਰਧਾਨ, ਗੁਰਤੇਜ ਸਿੰਘ, ਬਬਲੂ ਸਰਪੰਚ, ਬਲਕਾਰ ਸਿੰਘ ਘਟਾਰੋਂ, ਕੁਲਵਿੰਦਰ ਸਿੰਘ, ਸਾਧਾ ਸਿੰਘ, ਚਰਨਜੀਤ ਸਿੰਘ ਨਵਾਂਸ਼ਹਿਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸੈਂਟਰਲ ਪਬਲਿਕ ਸਕੂਲ ਬੰਗਾ ਵੱਲੋਂ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਮੱਖੂਪੁਰ ’ਚ ਟਿਊਬਵੈੱਲ ਦਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।