ਬਲਾਚੌਰ, 21 ਜੁਲਾਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਕ ਬਲਾਚੌਰ ਅਧੀਨ ਚੱਲ ਰਹੇ ਆਂਗਨਵਾੜੀ ਸੈਂਟਰਾ ਵਿਖੇ ਖਾਲੀ ਆਂਗਨਵਾੜੀ ਹੈਲਪਰਾਂ ਦੀਆਂ ਪੋਸਟਾਂ ‘ਤੇ ਨਿਯੁਕਤੀ ਪੱਤਰਾਂ ਦੀ ਵੰਡ ਹਲਕਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਵੱਲੋਂ ਕੀਤੀ ਗਈ। ਉਨ੍ਹਾਂ ਨਵਨਿਯੁਕਤ ਆਂਗਨਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਆਪਣੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਪੂਰਨ ਪੰਕਜ਼ ਸ਼ਰਮਾ, ਬਾਲ ਵਿਕਾਸ ਪ੍ਰੋਜੇਕਟ ਅਫਸਰ, ਬਲਾਚੌਰ ਵੱਲੋਂ ਦੱਸਿਆ ਗਿਆ ਕਿ ਅੱਜ ਬਲਾਕ ਅਧੀਨ 21 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾ ਇਹ ਵੀ ਦੱਸਿਆ ਕਿ ਖਾਲੀ ਪੋਸਟਾਂ ‘ਤੇ ਨਿਯੁਕਤੀਆਂ ਹੋਣ ਨਾਲ ਸਬੰਧਿਤ ਪਿੰਡਾਂ ਦੇ ਆਂਗਨਵਾੜੀ ਸੈਂਟਰਾ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਆਉਣ ਨਾਲ ਪਿੰਡਾਂ ਦੇ ਲੋਕਾਂ ਨੂੰ ਵਿਭਾਗੀ ਸਕੀਮਾਂ ਦਾ ਲਾਭ ਪ੍ਰਭਾਵਸ਼ਾਲੀ ਤਰੀਕੇ ਨਾਲ ਦਵਾਇਆ ਜਾ ਸਕੇਗਾ। ਇਸ ਮੌਕੇ ਸੰਦੀਪ ਕੁਮਾਰ, ਅੰਜ਼ਲੀ, ਪਰਮਜੀਤ ਕੌਰ, ਹਰਸ਼ ਬਾਲਾ, ਨੀਲਮ ਕੁਮਾਰੀ, ਸੁਪਰਵਾਈਜ਼ਰ ਅਤੇ ਹੋਰ ਵੱਖ-ਵੱਖ ਸ਼ਖਸ਼ੀਅਤਾਂ ਹਾਜ਼ਰ ਸਨ।
ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਆਂਗਣਵਾੜੀ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ਅਜੀਤ ਡੈਸਕ
22-07-2026