21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਬੰਗਿਆਂ ਵਾਲੇ ਦੁਆਰਾ ਗਾਇਨ ਕੀਤੇ ਸ਼ਬਦ ਦਾ ਪੋਸਟਰ ਜਾਰੀ

ਅਜੀਤ ਡੈਸਕ 22-07-2026

ਬੰਗਾ, 21 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਹੋਣਹਾਰ ਵਿਦਿਆਰਥੀ ਰਹੇ ਭਾਈ ਗੁਰਪ੍ਰੀਤ ਸਿੰਘ ਬੰਗਿਆਂ ਵਾਲਿਆਂ ਵੱਲੋਂ ਗਾਇਨ ਕੀਤਾ ਗਿਆ ਸ਼ਬਦ ‘ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ’ ਦਾ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਸਿੱਖ ਐਜੂਕੇਸ਼ਨਲ ਸੋਸਾਇਟੀ ਦੇ ਪ੍ਰਧਾਨ ਸ. ਗੁਰਦੇਵ ਸਿੰਘ ਬਰਾੜ, ਸੰਜੁਗਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ, ਸ. ਗੁਰਵੀਰ ਸਿੰਘ ਬਰਾੜ, ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ, ਸ. ਜਰਨੈਲ ਸਿੰਘ ਪੱਲੀ ਝਿੱਕੀ, ਐਡਵੋਕੇਟ ਪੁਨੀਤ ਸਿੰਘ ਭੰਗੂ, ਮਿਸਟਰ ਕੂੰਨਰ (ਮੈਂਬਰ ਐੱਸ.ਈ.ਐੱਸ), ਪ੍ਰੋ. ਅਮੋਲਕ ਸਿੰਘ ਭੁੱਲਰ ਵੱਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ ਗਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਭਾਈ ਅਮਰਦੀਪ ਸਿੰਘ ਤੇ ਭਾਈ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਦੀ ਪ੍ਰੇਰਣਾ ਤੇ ਹੱਲਾਸ਼ੇਰੀ ਹਮੇਸ਼ਾ ਸਾਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਦੀ ਰਹੀ ਹੈ ਤੇ ਏਸ ਸ਼ਬਦ ਰਿਕਾਰਡਿੰਗ ਲਈ ਉਨ੍ਹਾਂ ਦਾ ਸਹਿਯੋਗ ਵਿਸ਼ੇਸ਼ ਰਿਹਾ ਹੈ। ਹਾਜ਼ਰ ਸਖਸ਼ੀਅਤਾਂ ਵੱਲੋਂ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੂੰ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਗੁਰਬਾਣੀ ਕੀਰਤਨ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਰਹਿਣ ਦੀ ਹੱਲਾਸ਼ੇਰੀ ਦਿੱਤੀ ਗਈ। ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਸਿੱਖ ਨੈਸ਼ਨਲ ਕਾਲਜ ਜਿੱਥੇ ਹੋਰ ਗਤੀਵਿਧੀਆਂ ਕਰਵਾਉਂਦਾ ਹੈ ਉੱਥੇ ਗੁਰਮਤਿ ਸੰਗੀਤ ਤੇ ਧਰਮ ਅਧਿਐਨ ਦਾ ਵੀ ਕੇਂਦਰ ਹੈ। ਗੁਰਪ੍ਰੀਤ ਸਿੰਘ ਨੇ ਕਾਲਜ ਵਿੱਚ ਸੰਗੀਤ ਵਿੱਚ ਚੰਗੀ ਮੁਹਾਰਤ ਹਾਸਲ ਕਰਨ ਦੇ ਨਾਲ ਇੱਕ ਹੋਣਹਾਰ ਅਨੁਸ਼ਾਸਿਤ ਤੇ ਸੂਝਵਾਨ ਵਿਦਿਆਰਥੀ ਵਜੋਂ ਆਪਣੀ ਪਛਾਣ ਸਥਾਪਿਤ ਕੀਤੀ ਹੈ। ਇਨ੍ਹਾਂ ਵੱਲੋਂ ਆਪਣੇ ਉਸਤਾਦ ਸ. ਮਨਦੀਪ ਸਿੰਘ, ਪ੍ਰੋ. ਸ਼ਾਮ ਸਿੰਘ ਤੇ ਪ੍ਰੋ. ਗੁਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਹ ਸ਼ਬਦ ਯੂ ਟਿਊਬ ’ਤੇ ਰਿਲੀਜ਼ ਹੋ ਚੁੱਕਾ ਹੈ। ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਇਸ ਕਾਰਜ ਲਈ ਭਾਈ ਗੁਰਪ੍ਰੀਤ ਸਿੰਘ ਨੂੰ ਢੇਰ ਸਾਰੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਵਨ ਕੁਮਾਰ ਅਤੇ ਸੁਖਵਿੰਦਰ ਸਿੰਘ ਸੁੱਖਾ ਵੀ ਮੌਜੂਦ ਸਨ।

ਪਿਛਲੀ ਖ਼ਬਰ ਹੜ੍ਹਾਂ ਕਾਰਨ ਨੁਕਸਾਨੇ ਧੁੱਸੀ ਬੰਨ੍ਹਾਂ ਦੀ ਮੁਰੰਮਤ ਲਈ ਅਕਾਲੀ ਦਲ ਡੀਜ਼ਲ ਦੇ ਰੂਪ ’ਚ ਕਰੇਗਾ ਮਦਦ-ਸੁਖਬੀਰ ਅਗਲੀ ਖ਼ਬਰ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।