11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਆਪਣਾ ਹੱਕ ਮੰਗਣਾ ਕੋਈ ਭੀਖ ਨਹੀਂ - ਤਿਲਕ ਰਾਜ ਸੂਦ

ਅਜੀਤ ਡੈਸਕ 23-07-2026
ਸੜੋਆ, 22 ਜੁਲਾਈ (ਹਰਮੇਲ ਸਹੂੰਗੜਾ) - ਪੰਜਾਬ ਅੰਦਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਤਾ ’ਚ ਆਈ ਹੈ, ਉਦੋਂ ਤੋਂ ਹੀ ਧਰਨਾ ਪ੍ਰਦਰਸ਼ਨ ਲੱਗ ਰਹੇ ਹਨ। ਇਹ ਵਿਚਾਰ ਬਲਾਕ ਕਾਂਗਰਸ ਦੇ ਪ੍ਰਧਾਨ ਤਿਲਕ ਰਾਜ ਸੂਦ, ਸੰਮਤੀ ਮੈਂਬਰ ਚੌਧਰੀ ਸ਼ਾਮ ਲਾਲ ਤੇ ਚੌਧਰੀ ਸੁਖਵਿੰਦਰ ਸਿੰਘ ਨੇ ਪ੍ਰਗਟ ਕਰਦਿਆਂ ਕਿਹਾ ਕਿ ਮਨਰੇਗਾ ਦੇ ਕੱਚੇ ਮੁਲਾਜ਼ਮ ਆਪਣਾ ਹੱਕ ਮੰਗ ਰਹੇ ਹਨ ਨਾ ਕਿ ਕੋਈ ਭੀਖ। ਹਾਕਮ ਸਰਕਾਰ ਨੇ ਸਾਰੇ ਹੱਦ ਬੰਨੇ ਟੱਪ ਕੇ ਅੰਨ੍ਹੇਵਾਹ ਤਸ਼ੱਦਦ ਕੀਤਾ ਮੀਂਹ ਵਾਂਗ ਲਾਠੀਆਂ ਵਰ੍ਹਾਈਆਂ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਖੰਨਾ ਵਿਖੇ ਪੰਚਾਇਤ ਮੰਤਰੀ ਦੀ ਕੋਠੀ ਮੂਹਰੇ ਸ਼ਾਂਤਮਈ ਧਰਨੇ ’ਤੇ ਬੈਠੇ ਮਨਰੇਗਾ ਦੇ ਕੱਚੇ ਕਾਮਿਆਂ ਦੀ ਬਿਨਾ ਗੱਲ ਸੁਣੇ ਤਸ਼ੱਦਦ ਕਰਨਾ ਸ਼ੁਰੂ ਕਰ ਦਿੱਤਾ ਜਿਸ ਨਾਲ ਕਈ ਮੁਲਾਜ਼ਮਾਂ ਦੀਆਂ ਲੱਤਾਂ ਟੁੱਟ ਗਈਆਂ। ਉਨ੍ਹਾਂ ਕਿਹਾ ਇਹ ਸਰਕਾਰ ਅੰਗਰੇਜ਼ਾਂ ਨੂੰ ਵੀ ਪਿੱਛੇ ਛੱਡ ਗਈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਵੀ ਭਾਜਪਾ ਦੀ ਹੰਕਾਰੀ ਸਰਕਾਰ ਨੇ ਉਨ੍ਹਾਂ ਬੱਚਿਆਂ ’ਤੇ ਲਾਠੀਚਾਰਜ ਕਰਾ ਕੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ ਜਿਸ ਦੀ ਸਾਰਾ ਦੇਸ਼ ਭਾਜਪਾ ਸਰਕਾਰ ਵਲੋਂ ਕੀਤੇ ਘਿਨੌਣੇ ਤਸ਼ੱਦਦ ਦੀ ਨਿੰਦਾ ਕੀਤੀ ਗਈ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਚੌਧਰੀ ਸ਼ਾਮ ਲਾਲ, ਚੌਧਰੀ ਸੁਖਵਿੰਦਰ ਸਿੰਘ, ਸਰਬਜੀਤ ਕੌਰ ਸੰਮਤੀ ਮੈਂਬਰ, ਜਤਿੰਦਰ ਸਿੰਘ ਲਾਡੀ ਸੰਮਤੀ ਮੈਂਬਰ, ਪਰਮਜੀਤ ਪੰਚ, ਸੁਖਵਿੰਦਰ ਪੰਚ, ਦਾਰਾ ਸਿੰਘ ਬਕਾਪੁਰ, ਰੌਸ਼ਨ ਲਾਲ, ਧਰਮਪਾਲ ਸਾਬਕਾ ਪੰਚ, ਹੁਸਨ ਲਾਲ ਸਾਬਕਾ ਪੰਚ ਤੇ ਹੋਰ ਮੈਂਬਰਾਂ ਨੇ ਕੇਂਦਰ ਤੇ ਪੰਜਾਬ ਸਰਕਾਰਾਂ ਦੀ ਘੋਰ ਨਿੰਦਾ ਕੀਤੀ ਹੈ।
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਬੰਗਾ ਦੀ ਹੜਤਾਲ 15ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਸਮੁੰਦੜਾ ਤੋਂ ਚੱਕ ਸਿੰਘਾਂ ਨੂੰ ਜਾਂਦੀ ਸੰਪਰਕ ਸੜਕ ’ਤੇ ਲੱਗਿਆ ਗੰਦੇ ਪਾਣੀ ਦਾ ਛੱਪੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।