07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਸਰਕਾਰ ਨੇ ਬੰਗਾ ਵਿਖੇ ਕਰਵਾਇਆ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਰਤਨ ਦਰਬਾਰ

ਅਜੀਤ ਡੈਸਕ 25-07-2026
ਬੰਗਾ, 24 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਆਤਮਿਕ ਉਤਸ਼ਾਹ ਨਾਲ ਭਰਪੂਰ ਕੀਰਤਨ ਦਰਬਾਰ ਦਾਣਾ ਮੰਡੀ ਬੰਗਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਸ਼ਬਦ ਗਾਇਨ ਦਾ ਆਨੰਦ ਮਾਣਿਆ। ਕੀਰਤਨ ਦਰਬਾਰ ਵਿੱਚ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਹਲਕਾ ਇੰਚਾਰਜ ਰੂਬੀ ਕੰਗ, ਭੁਪਿੰਦਰ ਪਾਲ ਜਾਡਲਾ ਅਤੇ ਪਵਨਜੀਤ ਸਿੱਧੂ ਨੇ ਸ਼ਰਧਾਲੂਆਂ ਵਜੋਂ ਹਾਜ਼ਰੀ ਭਰੀ। ਇਸ ਮੌਕੇ ਸੰਤ ਸਮਾਜ ਦੀਆਂ ਪ੍ਰਮੁੱਖ ਹਸਤੀਆਂ ਵੀ ਪਹੁੰਚੀਆਂ ਜਿਨ੍ਹਾਂ ਵਿੱਚ ਸੰਤ ਸਤਵਿੰਦਰਜੀਤ ਸਿੰਘ ਹੀਰਾ, ਸੰਤ ਕਾਹਨ ਸਿੰਘ ਹੈਬੋਵਾਲ, ਸੰਤ ਸੋਹਨ ਸਿੰਘ, ਸੰਤ ਨਿਰਮਲ ਦਾਸ ਜੋੜੇ ਵਾਲੇ, ਸੰਤ ਸੁੰਦਰ ਦਾਸ, ਸੰਤ ਬਾਬਾ ਨਰੇਸ਼ ਸਿੰਘ, ਸੰਤ ਬਾਬਾ ਸੁਖਦੇਵ ਸਿੰਘ, ਸੰਤ ਅਰਜਨ ਦੇਵ, ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸੰਤ ਜਗਦੀਸ਼, ਸੰਤ ਕੇਵਲ ਸਿੰਘ, ਸੰਤ ਗਿਰਧਾਰੀ ਲਾਲ, ਸੰਤ ਬਾਬਾ ਰਜਿੰਦਰ ਸਿੰਘ, ਸੰਤ ਬਾਬਾ ਸਤਨਾਮ ਦਾਸ ਅਤੇ ਸੰਤ ਬਾਬਾ ਜਸਵਿੰਦਰ ਸਿੰਘ ਸ਼ਾਮਲ ਸਨ। ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਕੀਤੇ ਗਏ ਮਧੁਰ ਗੁਰਬਾਣੀ ਕੀਰਤਨ ਨੇ ਸੰਗਤਾਂ ਨੂੰ ਨਿਹਾਲ ਕਰ ਦਿੱਤਾ। ਭਾਈ ਗੁਰਮੀਤ ਸਿੰਘ ਨੇ ਕਥਾ ਕਰਦਿਆਂ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਤੇ ਦਰਸ਼ਨ ਬਾਰੇ ਚਾਨਣਾ ਪਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੂਰੇ ਸੂਬੇ ਵਿੱਚ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਐਸ ਆਟੋਜ਼ ਬਲਾਚੌਰ ਨੇ ਐਚ. ਐਫ. ਮਾਈਲੇਜ ਮੇਲਾ ਕਰਵਾਇਆ ਅਗਲੀ ਖ਼ਬਰ ਬਰਨਾਲਾ ਘਟਨਾ ਸਬੰਧੀ ਮੁੱਖ ਮੰਤਰੀ ਤੇ ਪੁਲਿਸ ਅਧਿਕਾਰੀਆਂ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।