11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ - ਗੁਰਪ੍ਰੀਤ ਗੁੱਜਰ

ਅਜੀਤ ਡੈਸਕ 27-07-2026

ਕਾਠਗੜ੍ਹ, 26 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਬਰਨਾਲਾ ਵਿੱਚ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗਰੀਬਾਂ, ਮਜ਼ਦੂਰਾਂ ਅਤੇ ਬਜ਼ੁਰਗ ਬੀਬੀਆਂ ’ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਸਰਕਾਰ ਦੀ ਘਿਨਾਉਣੀ ਕੀਤੀ ਗਈ ਕਾਰਵਾਈ ਦੀ ਘੋਰ ਨਿੰਦਾ ਕਰਦਿਆਂ ਸੀਨੀਅਰ ਨੌਜਵਾਨ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਗਰੀਬ ਤੇ ਮਜ਼ਦੂਰ ਵਰਗ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਗਰੀਬਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਇਨ੍ਹਾਂ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਬਰਨਾਲਾ ਵਿੱਚ ਬੀਤੇ ਕੱਲ੍ਹ ਜਿਸ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਲੋਕਾਂ ’ਤੇ ਡੰਡੇ ਵਰ੍ਹਾਏ ਗਏ, ਉਹ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਹੈ ਤੇ ਪੀੜਤ ਗਰੀਬਾਂ ਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ। ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਵੀ ਹੁਕਮ ਕਰਨਗੇ ਉਨ੍ਹਾਂ ਮੁਤਾਬਿਕ ਚਲਿਆ ਜਾਵੇਗਾ।

ਪਿਛਲੀ ਖ਼ਬਰ ਨਵਾਂਸ਼ਹਿਰ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਬ੍ਰਹਮਾ ਕੁਮਾਰੀ ਸੰਗਠਨ ਦਾ ਉਦੇਸ਼ ਭਾਰਤ ਨੂੰ ਨਸ਼ਾ ਮੁਕਤ ਬਣਾਉਣਾ-ਮਨਜੀਤ ਦੀਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।