11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨਵਾਂਸ਼ਹਿਰ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 27-07-2026

 ਨਵਾਂਸ਼ਹਿਰ, 26 ਜੁਲਾਈ (ਜਸਬੀਰ ਸਿੰਘ ਨੂਰਪੁਰ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੂੰ ਇਕ ਹੋਰ ਅਹਿਮ ਸਫਲਤਾ ਹਾਸਿਲ ਹੋਈ ਹੈ। ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਤਫ਼ਤੀਸ਼ ਜਾਰੀ ਹੈ। ਐਸ. ਐਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਜਸਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਤੋਂ ਪਿੰਡ ਰਾਮਪੁਰ ਰਾਏ ਰਾਹੀਂ ਪਿੰਡ ਸਜਾਵਲਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਸਜਾਵਲਪੁਰ ਤੋਂ ਕੁਝ ਦੂਰੀ ਪਹਿਲਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਕਾਨੂੰਨੀ ਕਾਰਵਾਈ ਅਨੁਸਾਰ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਅਰਸ਼ਦੀਪ ਪੁੱਤਰ ਰਾਮ ਲਾਲ ਵਾਸੀ ਪਿੰਡ ਰਤਨਾਣਾ, ਥਾਣਾ ਰਾਹੋਂ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੁਲਿਸ ਨੇ ਦੁਹਰਾਇਆ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਤੇ ਸਮਾਜ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

ਪਿਛਲੀ ਖ਼ਬਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨਾਲ ਵਿਦਿਆਰਥੀ ਸੰਘਰਸ਼ ਦੀ ਜਿੱਤ ਹੋਈ-ਜਾਡਲੀ ਅਗਲੀ ਖ਼ਬਰ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ - ਗੁਰਪ੍ਰੀਤ ਗੁੱਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।