11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨਾਲ ਵਿਦਿਆਰਥੀ ਸੰਘਰਸ਼ ਦੀ ਜਿੱਤ ਹੋਈ-ਜਾਡਲੀ

ਅਜੀਤ ਡੈਸਕ 27-07-2026

ਮਜਾਰੀ/ਸਾਹਿਬਾ, 26 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਵਿਦਿਆਰਥੀ ਸੰਘਰਸ਼ ਦੀ ਮਹੱਤਵਪੂਰਨ ਜਿੱਤ ਕਰਾਰ ਦਿੰਦਿਆਂ ਜਸਪਾਲ ਸਿੰਘ ਜਾਡਲੀ ਸੀਨੀਅਰ ਅਕਾਲੀ ਆਗੂ ਤੇ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਇਹ ਲੋਕਤੰਤਰ ਤੇ ਸ਼ਾਂਤਮਈ ਅੰਦੋਲਨ ਦੀ ਤਾਕਤ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਵਿਦਿਆਰਥੀਆਂ ਨਾਲ ਹੋ ਰਹੀ ਬੇਇਨਸਾਫ਼ੀ ਦੇ ਵਿਰੁੱਧ ਵਿਦਿਆਰਥੀ ਜਥੇਬੰਦੀਆਂ, ਨੌਜਵਾਨਾਂ ਤੇ ਹੋਰ ਲੋਕਤੰਤਰੀ ਤਾਕਤਾਂ ਵਲੋਂ ਚਲਾਏ ਗਏ ਸੰਘਰਸ਼ ਨੇ ਕੇਂਦਰ ਸਰਕਾਰ ਨੂੰ ਆਪਣਾ ਰਵੱਈਆ ਬਦਲਣ ਲਈ ਮਜਬੂਰ ਕੀਤਾ ਹੈ ਅਤੇ ਥੋੜ੍ਹੇ ਸਮੇਂ ਵਿਚ ਹੀ ਬਣੀ ਕਾਕਰੋਚ ਪਾਰਟੀ ਨੇ ਇਸ ਗੱਲ ਨੂੰ ਦਰਸਾ ਦਿੱਤਾ ਕਿ ਹੈਂਕੜ ਭਰਿਆ ਰਵੱਈਆ ਅਖ਼ਤਿਆਰ ਕਰਕੇ ਕਿਸੇ ਵੀ ਲੋਕ ਪੱਖੀ ਸੰਘਰਸ਼ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜਾਡਲੀ ਨੇ ਕਿਹਾ ਕਿ ਜੇਕਰ ਇਹ ਫ਼ੈਸਲਾ ਪਹਿਲਾਂ ਸਮੇਂ ਸਿਰ ਲਿਆ ਜਾਂਦਾ ਤਾਂ ਕਈ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਜਾਨ ਤੋਂ ਹੱਥ ਨਾ ਧੋਣੇ ਪੈਂਦੈ ਅਤੇ ਅਨੇਕਾਂ ਵਿਦਿਆਰਥੀਆਂ ਨੂੰ ਪੁਲਿਸ ਕਾਰਵਾਈ, ਲਾਠੀਚਾਰਜ ਅਤੇ ਹੋਰ ਤਸ਼ੱਦਦ ਦਾ ਸਾਹਮਣਾ ਨਾ ਕਰਨਾ ਪੈਂਦਾ।

ਪਿਛਲੀ ਖ਼ਬਰ ਕਮਾਲ ਦੀਨ ਨੂੰ ਮੁਸਲਿਮ ਵੈੱਲਫੇਅਰ ਕਮੇਟੀ ਦਾ ਚੇਅਰਮੈਨ ਲਗਾਉਣ ’ਤੇ ਸਨਮਾਨ ਅਗਲੀ ਖ਼ਬਰ ਨਵਾਂਸ਼ਹਿਰ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।