08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਕਲੀਨਿਕ ਦੇ ਸਮੁੱਚੇ ਸਟਾਫ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ

ਅਜੀਤ ਡੈਸਕ 28-07-2026

ਬਲਾਚੌਰ, 27 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਵੱਲੋਂ ਦਿੱਤੇ ਸੱਦੇ ‘ਤੇ ਅੱਜ ਤੋਂ ਆਮ ਆਦਮੀ ਕਲੀਨਿਕ ਦੀਆਂ ਓ.ਪੀ.ਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਕਰਕੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਕਰਾਉਣ ਵਾਲੇ ਤੇ ਦਵਾਈਆਂ ਲੈਣ ਵਾਲੇ ਮਰੀਜ਼ਾਂ ਨੂੰ ਬੇਰੰਗ ਵਾਪਿਸ ਪਰਤਣਾ ਪਿਆ। ਦੂਜੇ ਪਾਸੇ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਨਰੇਸ਼ ਕੁਮਾਰ ਨੇ ਦੱਸਿਆ ਕਿ 14 ਜੂਨ ਨੂੰ ਦਿੱਤੇ ਧਰਨੇ ਉਪਰੰਤ 15 ਜੂਨ ਨੂੰ ਪੈਨਲ ਮੀਟਿੰਗ ਵਿੱਚ ਪੰਜਾਬ ਦੇ ਸਿਹਤ ਮੰਤਰੀ ਅਤੇ ਨਿਰਦੇਸ਼ਕ ਸਿਹਤ ਨਿਗਮ ਪੰਜਾਬ ਵੱਲੋਂ ਜਿੱਥੇ ਸਾਡੀਆਂ ਜਾਇਜ ਮੰਗਾਂ ਨੂੰ ਜਲਦੀ ਪ੍ਰਵਾਨ ਕਰਨ ਅਤੇ 6 ਜੁਲਾਈ ਤੱਕ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ ਸੀ, ਪਰ 24 ਜੁਲਾਈ ਤੱਕ ਨੋਟੀਫਿਕੇਸ਼ਨ ਨਾ ਜਾਰੀ ਕਰਨ ਦੇ ਰੋਸ ਵੱਜੋਂ ਅੱਜ ਤੋਂ ਓ.ਪੀ.ਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਫਰੰਟ ਦੇ ਆਗੂਆਂ ਨੇ ਆਖਿਆ ਕਿ ਜੇਕਰ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਉਸਦੀ ਜਿੰਮੇਵਾਰੀ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਦੀ ਹੋਵੇਗੀ। ਦੂਜੇ ਪਾਸੇ ਆਮ ਆਦਮੀ ਕਲੀਨਿਕ ਬਲਾਚੌਰ ਵਿਖੇ ਦਵਾਈ ਲੈਣ ਗਏ ਰਘਬੀਰ ਸਿੰਘ, ਗੁਰਮੁੱਖ ਸਿੰਘ, ਕਿਸਾਨ ਆਗੂ ਹਰਪਾਲ ਸਿੰਘ ਮੱਕੋਵਾਲ ਨੇ ਆਖਿਆ ਕਿ ਇੱਕ ਪਾਸੇ ਸਰਕਾਰ ਪੰਜਾਬ ਵਿੱਚ ਬੇਹਤਰੀਨ ਸਿਹਤ ਸਹੂਲਤਾਂ ਦੇਣ ਦੀ ਗੱਲ ਕਰ ਰਹੀ ਹੈ, ਪਰ ਦੂਜੇ ਪਾਸੇ ਕੀਤੀ ਹੜਤਾਲ ਕਾਰਨ ਆਮ ਆਦਮੀ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਨਾ ਦੇਰੀ ਆਮ ਆਦਮੀ ਕਲੀਨਿਕ ਵਿੱਚ ਸੇਵਾਵਾਂ ਨਿਭਾਅ ਰਹੇ ਡਾਕਟਰਾਂ, ਫਾਰਮਾਸਿਸਟਾਂ, ਕਲੀਨਿਕ ਸਹਾਇਕਾਂ ਦੀਆਂ ਲੰਮੇ ਸਮੇਂ ਤੋਂ ਲੱਟਕ ਰਹੀਆਂ ਜਾਇਜ ਮੰਗਾਂ ਪ੍ਰਵਾਨ ਕੀਤੀਆਂ ਜਾਣ।

ਪਿਛਲੀ ਖ਼ਬਰ ਜਨਰਲ ਵਰਗ ਭਰਾਤਰੀ ਜਥੇਬੰਦੀਆਂ ਸੰਗਰੂਰ ਵਿਖੇ ਲਗਾਤਾਰ ਧਰਨੇ ਦਾ ਐਲਾਨ ਅਗਲੀ ਖ਼ਬਰ ਪਿੰਡ ਅੜੈ੍ਚਾਂ ਦੇ ਅਨੇਕਾ ਨੌਜਵਾਨ ਹੋਏ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।