09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸੰਜੀਵ ਚੇਚੀ ਦਾ ਪਿੰਡ ਨਵਾਂਗਰਾਂ ਵਿਖੇ ਸਨਮਾਨ

ਅਜੀਤ ਡੈਸਕ 28-07-2026

ਪੋਜੇਵਾਲ ਸਰਾਂ, 27 ਜੁਲਾਈ (ਨਵਾਂਗਰਾਈਂ) - ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਉਹ ਕਰ ਵਿਖਾਇਆ ਹੈ ਜੋ ਅੱਜ ਤੱਕ ਕੋਈ ਸਰਕਾਰ ਨਹੀਂ ਕਰ ਸਕੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਜੀਵ ਕੁਮਾਰ ਚੇਚੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਪਿੰਡ ਨਵਾਂਗਰਾਂ ਵਿਖੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਸਮੇਂ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਪੰਜਾਬ ਦੇ 95 ਫੀਸਦੀ ਘਰਾਂ ਵਿੱਚ ਬਿਜਲੀ ਦੇ ਬਿੱਲ ਨਹੀਂ ਆ ਰਹੇ। ਇਸ ਇਲਾਕੇ ਦੇ ਕਿਸਾਨਾਂ ਨੂੰ ਕੰਢੀ ਨਹਿਰ ਦਾ ਪਾਣੀ ਮਿਲਣ ਲੱਗ ਪਿਆ ਹੈ ਜਦਕਿ ਕਈ ਦਹਾਕਿਆਂ ਤੋਂ ਕੰਢੀ ਨਹਿਰ ਬਣ ਰਹੀ ਸੀ ਪਰ ਕਿਸੇ ਵੀ ਸਰਕਾਰ ਕੰਢੀ ਨਹਿਰ ਵੱਲ ਧਿਆਨ ਨਹੀਂ ਦਿੱਤਾ ਹੁਣ ਭਗਵੰਤ ਮਾਨ ਦੀ ਸਰਕਾਰ ਕੰਢੀ ਦੇ ਬਲਾਚੌਰ ਹਲਕੇ ਦੇ ਲੋਕਾਂ ਨੂੰ ਕੰਢੀ ਨਹਿਰ ਦਾ ਪਾਣੀ ਚਾਲੂ ਕਰਵਾ ਦਿੱਤਾ ਹੈ ਜੋ ਕਿ ਇਸ ਇਲਾਕੇ ਦੇ ਲੋਕਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਅੰਦਰ ਔਰਤਾਂ ‘ਮਾਵਾਂ ਧੀਆਂ ਦਾ ਸਤਿਕਾਰ ਯੋਜਨਾ’ ਤਹਿਤ ਪ੍ਰਤੀ ਮਹੀਨਾ 1000/- ਅਤੇ 1500/- ਰੁਪਏ ਆਉਣੇ ਸ਼ੁਰੂ ਹੋ ਗਏ ਹਨ। ਜਿਹੜੀਆਂ ਔਰਤਾਂ ਰਹਿੰਦੀਆਂ ਹਨ ਉਹਨਾਂ ਨੂੰ 1 ਅਗਸਤ ਨੂੰ ਇਸ ਰਾਸ਼ੀ ਖਾਤੇ ਵਿੱਚ ਆ ਜਾਵੇਗੀ। 50 ਸਾਲ ਤੋਂ ਵੱਧ ਉਮਰ ਵਾਲ਼ਿਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਫ਼ਤ ਤੀਰਥ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਉਹ ਇਲਾਕੇ ਦੀ ਹਰ ਸਮੱਸਿਆ ਦੇ ਹੱਲ ਲਈ ਹਰ ਵੇਲੇ ਲੋਕਾਂ ਲਈ ਹਾਜ਼ਰ ਹਨ। ਇਸ ਮੌਕੇ ਨਗਰ ਨਿਵਾਸੀਆਂ ਵਲੋਂ ਉਹਨਾਂ ਦਾ ਸਨਮਾਨ ਕੀਤਾ ਗਿਆ। ਪਿੰਡ ਦੇ ਸਰਪੰਚ ਕਮਲਜੀਤ ਭਾਟੀਆ ਵਲੋਂ ਪਿੰਡ ਦੀਆਂ ਸਮੱਸਿਆਵਾਂ ਦੱਸੀਆਂ ਤੇ ਪਿੰਡ ਆਉਣ ’ਤੇ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਪਿੰਡ ਵਿੱਚ ਸਟੇਡੀਅਮ ਤੇ ਆਮ ਆਦਮੀ ਕਲੀਨਿਕ ਬਣਾਉਣ ਦੀ ਮੰਗ ਨੂੰ ਜਲਦੀ ਪੂਰਾ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੇਹਰ ਚੰਦ ਹੱਕਲਾ ਸਾਬਕਾ ਸਰਪੰਚ, ਕਮਲਜੀਤ ਲਾਡੀ ਸਰਪੰਚ, ਮਨੋਹਰ ਲਾਲ ਸਟੈਨੋ, ਸੇਠੀ ਊਧਨੋਵਾਲ ਚੇਅਰਮੈਨ ਮਾਰਕੀਟ ਕਮੇਟੀ, ਡਾ. ਸਾਂਤੀ ਬੱਸੀ, ਰਾਮ ਸਰੂਪ ਭੂੰਬਲਾ, ਸੂਰਜ ਪ੍ਰਕਾਸ਼, ਮਾਸਟਰ ਸੁਰਜੀਤ ਸਿੰਘ ਹੱਕਲਾ, ਸੁਰਜੀਤ ਕੁਮਾਰ ਉਪਰੇਟਰ, ਕ੍ਰਿਸ਼ਨ ਲਾਲ ਪੰਚ, ਰਾਮ ਸਰੂਪ ਭਾਟੀਆ ਰਿਟਾ. ਡੀ.ਐਸ.ਪੀ, ਸੂਬੇਦਾਰ ਹਰੀ ਸਿੰਘ, ਸੋਹਣ ਲਾਲ ਸੇਠੀ, ਹਰਮੇਸ਼ ਲਾਲ ਠਾਣੇਦਾਰ, ਕਮਲਜੀਤ ਕਮਲ, ਹਰਮੇਸ਼ ਕੁਮਾਰ ਕਾਕਾ, ਸੁਰਿੰਦਰ ਕੁਮਾਰ ਮੈਲੀ, ਗੁਰਦਿਆਲ ਚੰਦ, ਜਸਵਿੰਦਰ ਸਿੰਘ ਕਾਲਾ, ਮਾਸਟਰ ਦਵਿੰਦਰ ਪਾਲ ਭਾਟੀਆ ਆਦਿ ਵੀ ਹਾਜਰ ਸਨ।

ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਬਲਾਚੌਰ ਵਲੋਂ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਬਹਾਦਰਗੜ੍ਹ ਵਿਖੇ ਕ੍ਰਿਕਟ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।